24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ਾ ਪੰਜਾਬ ਦੀ ਤਰੱਕੀ ਦਾ ਸਭ ਤੋਂ ਵੱਡਾ ਦੁਸ਼ਮਣ-ਯੂ.ਪੀ ਮੰਤਰੀ ਬਲਦੇਵ ਸਿੰਘ ਔਲਖ

ਅਜਨਾਲਾ/ ਰਮਦਾਸ/ ਗੱਗੋਮਾਹਲ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਵਿਧਾਨ ਸਭਾ ਹਲਕਾ ਅਜਨਾਲਾ ਵਿਚ ਪਹੁੰਚਣ ’ਤੇ ਭਾਜਪਾ ਅੰਮ੍ਰਿਤਸਰ ਦਿਹਾਤੀ-1 ਦੇ ਪ੍ਰਧਾਨ ਅਤੇ ਹਲਕਾ ਅਜਨਾਲਾ ਦੇ ਇੰਚਾਰਜ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਰਮਦਾਸ ਵਿਖੇ ਯਾਤਰਾ ਦੇ ਦਾਖ਼ਲ ਹੁੰਦਿਆਂ ਹੀ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਦੇ ਝੰਡਿਆਂ ਨਾਲ ਉਤਸ਼ਾਹਪੂਰਵਕ ਸਵਾਗਤ ਕਰਦਿਆਂ ਆਕਾਸ਼ ਗੂੰਜਾਊ ਨਾਅਰੇ ਲਗਾਏ ।

ਅਜੀਤ ਡੈਸਕ 23-09-2026
ਅਜਨਾਲਾ/ ਰਮਦਾਸ/ ਗੱਗੋਮਾਹਲ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਵਿਧਾਨ ਸਭਾ ਹਲਕਾ ਅਜਨਾਲਾ ਵਿਚ ਪਹੁੰਚਣ ’ਤੇ ਭਾਜਪਾ ਅੰਮ੍ਰਿਤਸਰ ਦਿਹਾਤੀ-1 ਦੇ ਪ੍ਰਧਾਨ ਅਤੇ ਹਲਕਾ ਅਜਨਾਲਾ ਦੇ ਇੰਚਾਰਜ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਰਮਦਾਸ ਵਿਖੇ ਯਾਤਰਾ ਦੇ ਦਾਖ਼ਲ ਹੁੰਦਿਆਂ ਹੀ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਦੇ ਝੰਡਿਆਂ ਨਾਲ ਉਤਸ਼ਾਹਪੂਰਵਕ ਸਵਾਗਤ ਕਰਦਿਆਂ ਆਕਾਸ਼ ਗੂੰਜਾਊ ਨਾਅਰੇ ਲਗਾਏ । ਇਸ ਯਾਤਰਾ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਅਤੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਸਮੇਤ ਹੋਰਨਾਂ ਆਗੂਆਂ ਨੂੰ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਬਲਦੇਵ ਸਿੰਘ ਔਲਖ ਨੇ ਕਿਹਾ ਕਿ ਨਸ਼ਾ ਪੰਜਾਬ ਦੀ ਜਵਾਨੀ, ਪਰਿਵਾਰਾਂ ਅਤੇ ਆਰਥਿਕ ਤਰੱਕੀ ਨੂੰ ਤਬਾਹ ਕਰ ਰਿਹਾ ਹੈ। ਜਦੋਂ ਤੱਕ ਪੰਜਾਬ ਨਸ਼ਾ ਮੁਕਤ ਨਹੀਂ ਹੁੰਦਾ, ਉਦੋਂ ਤੱਕ ਸੂਬੇ ਦੀ ਅਸਲ ਤਰੱਕੀ ਸੰਭਵ ਨਹੀਂ। ਇਸ ਮੌਕੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਨੂੰ ਕਮਜ਼ੋਰ ਕਰਨਾ ਹੋਵੇ ਤਾਂ ਪੰਜਾਬ ਨੂੰ ਕਮਜ਼ੋਰ ਕਰਨਾ ਪਵੇਗਾ ਅਤੇ ਪੰਜਾਬ ਨੂੰ ਕਮਜ਼ੋਰ ਕਰਨ ਲਈ ਨਸ਼ਾ ਸਭ ਤੋਂ ਵੱਡਾ ਹਥਿਆਰ ਬਣਾਇਆ ਗਿਆ ਹੈ। ਨਸ਼ਿਆਂ ਨੇ ਪੰਜਾਬ ਦੀਆਂ ਪੀੜ੍ਹੀਆਂ ਨੂੰ ਤਬਾਹ ਕੀਤਾ ਹੈ, ਪਰ ਅੱਜ ਵੀ ਨਸ਼ਿਆਂ ਦੀ ਸਪਲਾਈ ਪੰਜਾਬ ਦੀਆਂ ਗਲੀਆਂ ਤੱਕ ਪਹੁੰਚ ਰਹੀ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਜਨੀਸ਼ ਧੀਮਾਨ ਨੇ ਕਿਹਾ ਕਿ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਮਕਸਦ ਪੰਜਾਬ ਦੀ ਜਵਾਨੀ ਨੂੰ ਜਗਾਉਣਾ ਅਤੇ ਸਮਾਜ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਕਰਨਾ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਨੌਜਵਾਨ ਨੂੰ ਦੋਸ਼ੀ ਬਣਾਉਣ ਨਾਲ ਸਮੱਸਿਆ ਹੱਲ ਨਹੀਂ ਹੋਵੇਗੀ ਅਤੇ ਨਸ਼ਾ ਪਹੁੰਚਾਉਣ ਵਾਲੇ ਨੈੱਟਵਰਕ ਦੀ ਜੜ੍ਹ ’ਤੇ ਵਾਰ ਕਰਨਾ ਪਵੇਗਾ। ਇਸ ਮੌਕੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਦੀਆਂ ਮਾਵਾਂ ਆਪਣੇ ਪੁੱਤਰਾਂ ਨੂੰ ਨਸ਼ਿਆਂ ਵਿਚ ਗੁਆ ਰਹੀਆਂ ਹਨ। ਅਜਨਾਲਾ ਸ਼ਹਿਰ ਦੇ ਮੁੱਖ ਬਾਜ਼ਾਰ ’ਚ ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਅਤੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਵਲੋਂ ਮੰਤਰੀ ਬਲਦੇਵ ਸਿੰਘ ਔਲਖ ਤੇ ਹੋਰਨਾਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ, ਅਸ਼ਵਨੀ ਸ਼ੇਖੜੀ, ਪ੍ਰੋਫੈਸਰ ਸਰਚਾਂਦ ਸਿੰਘ ਖ਼ਿਆਲਾ, ਅਜੇਬੀਰਪਾਲ ਸਿੰਘ ਰੰਧਾਵਾ, ਚੌਧਰੀ ਅਸ਼ੋਕ ਮੰਨਣ, ਵਾਸੁਦੇਵ ਸ਼ਰਮਾ, ਬਲਜਿੰਦਰ ਸਿੰਘ ਨੇਪਾਲ, ਰਾਜੇਸ਼ ਚੌਹਾਨ, ਧਰਮਿੰਦਰ ਸਿੰਘ ਪ੍ਰਿੰਸ, ਇੰਦਰਜੀਤ ਸਿੰਘ ਰਮਦਾਸ, ਬੰਟੀ ਸ਼ਾਹ ਭਿੰਡੀਆਂ ਵਾਲੇ, ਵਿਕਰਮ ਬੇਦੀ, ਗੁਰਿੰਦਰਬੀਰ ਸਿੰਘ ਗਿੰਦੂ ਬੱਲ, ਵਿਜੇ ਸਰੀਨ ਬੀਕਾਨੇਰ ਸਵੀਟਸ ਵਾਲੇ, ਮਿੰਟੂ ਜੁਲਕਾ, ਰਾਕੇਸ਼ ਮਰਵਾਹਾ, ਹਤਿੰਦਰ ਬੱਬਰ, ਬੰਟੀ ਸ਼ਾਹ, ਸੌਰਵ ਸਰੀਨ, ਸਮੇਤ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਸੁਰਜੀਤ ਸਿੰਘ ਕੰਗ ਵਲੋਂ ਸਤਿੰਦਰਜੀਤ ਸਿੰਘ ਛੱਜਲਵੱਡੀ ਦਾ ਸਨਮਾਨ ਅਗਲੀ ਖ਼ਬਰ ਗਾਇਕ ਦਲਵਿੰਦਰ ਦਿਆਲਪੁਰੀ ਨੇ ਲੋਕ ਮਿਲਣੀ ਪ੍ਰੋਗਰਾਮ ’ਚ ਲਾਈਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।