ਸੁਰਜੀਤ ਸਿੰਘ ਕੰਗ ਵਲੋਂ ਸਤਿੰਦਰਜੀਤ ਸਿੰਘ ਛੱਜਲਵੱਡੀ ਦਾ ਸਨਮਾਨ
ਬਾਬਾ ਬਕਾਲਾ ਸਾਹਿਬ, 22 ਸਤੰਬਰ (ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਮੈਂ ਆਪਣੇ ਸਿਆਸੀ ਜੀਵਨ ਦੀ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ ਅਤੇ ਬਹੁਤ ਜਲਦ ਹੀ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਯਤਨਸ਼ੀਲ ਰਹਾਂਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਾਲ ਈ ਵਿਚ ‘ਆਪ’ ਵਿਚ ਸ਼ਮੂਲੀਅਤ ਕਰਨ ਉਪਰੰਤ ਨਗਰ ਪੰਚਾਇਤ ਦਫਤਰ ਵਿਖੇ ਉਨ੍ਹਾਂ ਦੇ ਸਨਮਾਨ ਵਿਚ ਰੱਖੇ ਗਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕੀਤਾ ।
ਅਜੀਤ ਡੈਸਕ
23-09-2026