24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਸੁਧਾਰਨ ਲਈ ਖ਼ਾਲਸਾ ਸਰਕਰ ਸਮੇਂ ਦੀ ਲੋੜ –ਕੋਟਲਾ ਭਰਾ

ਨਵਾਂ ਪਿੰਡ, 21 ਸਤੰਬਰ (ਜਸਪਾਲ ਸਿੰਘ)-ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਕੋਟਲਾ ਸਰਗਰਮ ਵਰਕਰ ਤੇ ਉਨ੍ਹਾਂ ਦੇ ਭਰਾ ਬਿਕਰਮਜੀਤ ਸਿੰਘ ਕੋਟਲਾ ਸੇਵਾਦਾਰ ਹਲਕਾ ਜੰਡਿਆਲਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਾਰਟੀ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਤੇ ਪਾਰਟੀ ਉੱਚ ਕਮਾਨ ਦੇ ਦਿਸ਼ਾ -ਨਿਰਦੇਸ਼ਾਂ ’ਤੇ ਅਤੇ ਭਾਈ ਅਮਨਦੀਪ ਸਿੰਘ ਡੱਡੂਆਣਾ ਜ਼ਿਲ੍ਹਾ ਪ੍ਰਧਾਨ ਤੇ ਤਾਲਮੇਲ ਇੰਚਾਰਜ ਹਲਕਾ ਜੰਡਿਆਲਾ ਦੀ ਅਗਵਾਈ ’ਚ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਤੇ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਜੰਡਿਆਲਾ ’ਚ ਸਿਆਸੀ ਸਰਗਰਮੀਆਂ ਤੇਜ ਕਰਦਿਆਂ ਉਨ੍ਹਾਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਤੂਫ਼ਾਨੀ ਦੌਰੇ ਕੀਤੇ ਗਏ।

ਪੱਤਰਕਾਰਾਂ ਨਾਲ ਗੱਲਬਾਤ ਮੌਕੇ ਡਾ. ਦਲਬੀਰ ਸਿੰਘ ਕੋਟਲਾ ਤੇ ਬਿਕਰਮਜੀਤ ਸਿੰਘ ਕੋਟਲਾ। ਤਸਵੀਰ : ਜਸਪਾਲ ਸਿੰਘ 24-09-2026
ਨਵਾਂ ਪਿੰਡ, 21 ਸਤੰਬਰ (ਜਸਪਾਲ ਸਿੰਘ)-ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਕੋਟਲਾ ਸਰਗਰਮ ਵਰਕਰ ਤੇ ਉਨ੍ਹਾਂ ਦੇ ਭਰਾ ਬਿਕਰਮਜੀਤ ਸਿੰਘ ਕੋਟਲਾ ਸੇਵਾਦਾਰ ਹਲਕਾ ਜੰਡਿਆਲਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਾਰਟੀ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਤੇ ਪਾਰਟੀ ਉੱਚ ਕਮਾਨ ਦੇ ਦਿਸ਼ਾ -ਨਿਰਦੇਸ਼ਾਂ ’ਤੇ ਅਤੇ ਭਾਈ ਅਮਨਦੀਪ ਸਿੰਘ ਡੱਡੂਆਣਾ ਜ਼ਿਲ੍ਹਾ ਪ੍ਰਧਾਨ ਤੇ ਤਾਲਮੇਲ ਇੰਚਾਰਜ ਹਲਕਾ ਜੰਡਿਆਲਾ ਦੀ ਅਗਵਾਈ ’ਚ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਤੇ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਜੰਡਿਆਲਾ ’ਚ ਸਿਆਸੀ ਸਰਗਰਮੀਆਂ ਤੇਜ ਕਰਦਿਆਂ ਉਨ੍ਹਾਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਤੂਫ਼ਾਨੀ ਦੌਰੇ ਕੀਤੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦੇ ਚੱਲਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ’ਚ ਖ਼ਾਲਸਾ ਸਰਕਾਰ ਬਣਾਉਣਾ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਮਨਜੀਤ ਸਿੰਘ ਕਹਿਨੀ ਰਾਏਪੁਰ, ਸੁਪਨਦੀਪ ਸਿੰਘ ਸਾਹਬੀ ਖਾਨਕੋਟ, ਧਿਆਨ ਸਿੰਘ ਛੀਨਾ, ਮੁਖਵੰਤ ਸਿੰਘ ਨਵਾਂ ਪਿੰਡ, ਮਣਧੀਰ ਸਿੰਘ ਰਸੂਲਪੁਰ, ਅਮਰੀਕ ਸਿੰਘ ਜੋਸਨ ਤੇ ਸੁੱਖਵਿੰਦਰ ਸਿੰਘ ਖ਼ਾਲਸਾ ਨਿਜ਼ਾਮਪੁਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਉੱਘੇ ਦਲਿਤ ਆਗੂ ਅਜੀਤ ਸਿੰਘ ਮਾਹਲਾ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਨਜਾਇਜ਼ ਕਬਜ਼ਿਆਂ ਤੇ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਵਿਰੁੱਧ ਹੋਵੇਗੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।