24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਰਕਾਰੀ ਸਕੂਲਾਂ ’ਚ ਪੜ੍ਹਦੇ ਬੱਚਿਆਂ ਨੂੰ ਮੁਫ਼ਤ ਵਰਦੀਆਂ ਦੇਣੀਆਂ ਸ਼ਲਾਘਾਯੋਗ ਕਦਮ–ਰਾਜਕੁਮਾਰ ਲੁੱਧੜ

ਜੇਠੂਵਾਲ, 23 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਸਰਕਾਰੀ ਸਕੂਲਾਂ ’ਚ ਪੜ੍ਹਦੇ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵੀ ਵਧੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਐੱਸ.

ਅਜੀਤ ਡੈਸਕ 24-09-2026
ਜੇਠੂਵਾਲ, 23 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਸਰਕਾਰੀ ਸਕੂਲਾਂ ’ਚ ਪੜ੍ਹਦੇ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵੀ ਵਧੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਤੇ ਸਰਪੰਚ ਰਾਜ ਕੁਮਾਰ ਲੁੱਧੜ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਲੁੱਧੜ ਵਿਖੇ ਬੱਚਿਆਂ ਨੂੰ ਵਰਦੀਆਂ ਵੰਡਣ ਮੌਕੇ ਕੀਤਾ । ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਗੁਰਪ੍ਰੀਤ ਸਿੰਘ ਨਾਗ ਕਲਾਂ, ਡਾ. ਰਾਕੇਸ਼ ਕੁਮਾਰ ਸ਼ਰਮਾ, ਪੰਚ ਹਰਜੀਤ ਸਿੰਘ ਗਿੱਲ, ਪੰਚ ਰਾਜਵਿੰਦਰ ਕੌਰ, ਕੰਵਲਜੀਤ ਸਿੰਘ ਕੰਵਲ, ਮਾਸਟਰ ਹਰਪ੍ਰੀਤ ਸਿੰਘ ਮਨਮੋਹਨ ਸਿੰਘ ਵੇਰਕਾ ਤੇ ਪਰਵੀਨ ਕੁਮਾਰੀ ਲੁੱਧੜ ਸਮੇਤ ਹੋਰ ਸਟਾਫ ਤੇ ਵਿਦਿਆਰਥੀ ਸ਼ਾਮਿਲ ਸਨ। 23 ਏਐਸਆਰ 07
ਪਿਛਲੀ ਖ਼ਬਰ ਭਿੰਡੀ ਸੈਦਾਂ ਵਿਖੇ ਐਕਸਾਈਜ਼ ਵਿਭਾਗ ਅਤੇ ਪੁਲਿਸ ਦੀ ਵੱਡੀ ਕਾਰਵਾਈ: 2 ਲੱਖ ਲੀਟਰ ਕੱਚੀ ਲਾਹਣ ਅਤੇ 400 ਬੋਤਲਾਂ ਦੇਸੀ ਸ਼... ਅਗਲੀ ਖ਼ਬਰ ਉੱਘੇ ਦਲਿਤ ਆਗੂ ਅਜੀਤ ਸਿੰਘ ਮਾਹਲਾ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।