24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਦੇਰ ਰਾਤ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਵਲੋਂ ਨਿੱਘਾ ਸਵਾਗਤ

ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਤੀਸਰੇ ਪੜਾਅ ਤਹਿਤ ਸਵੇਰੇ ਗੁਰਦੁਆਰਾ ਸਾਹਿਬ ਪਾਤਸ਼ਾਹੀ 5ਵੀਂ ਓਠੀਆਂ (ਬਟਾਲਾ) ਤੋਂ ਰਵਾਨਾ ਹੋ ਕੇ ਦੇਰ ਰਾਤ 9. 30 ਵਜੇ ਦੇ ਕਰੀਬ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਣ ’ਤੇ ਮੀਰੀ ਪੀਰੀ ਖਾਲਸਾ ਮਾਰਚ ਦਾ ਨਿੱਘਾ ਸਵਾਗਤ ਕੀਤਾ ਗਿਆ ।

ਅਜੀਤ ਡੈਸਕ 24-09-2026
ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਤੀਸਰੇ ਪੜਾਅ ਤਹਿਤ ਸਵੇਰੇ ਗੁਰਦੁਆਰਾ ਸਾਹਿਬ ਪਾਤਸ਼ਾਹੀ 5ਵੀਂ ਓਠੀਆਂ (ਬਟਾਲਾ) ਤੋਂ ਰਵਾਨਾ ਹੋ ਕੇ ਦੇਰ ਰਾਤ 9.30 ਵਜੇ ਦੇ ਕਰੀਬ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਣ ’ਤੇ ਮੀਰੀ ਪੀਰੀ ਖਾਲਸਾ ਮਾਰਚ ਦਾ ਨਿੱਘਾ ਸਵਾਗਤ ਕੀਤਾ ਗਿਆ । ਸ਼੍ਰੋਮਣੀ ਕਮੇਟੀ ਵਲੋਂ ਨਿੱਘਾ ਸਵਾਗਤ : ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਵਿਖੇ ਦੇਰ ਰਾਤ 9.30 ਵਜੇ ਦੇ ਕਰੀਬ ਪੁੱਜੇ ਮੀਰੀ ਪੀਰੀ ਖਾਲਸਾ ਮਾਰਚ ਦਾ ਸ਼੍ਰੋਮਣੀ ਕਮੇਟੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ । ਮੇਨ ਗੇਟ ’ਤੇ ਪੁੱਜਣ ਤੇ ਬੈਂਡ ਵਾਜਿਆਂ ਦੀਆਂ ਧੁੰਨਾਂ ਨਾਲ ਅਤੇ ਫੁੱਲਾਂ ਦੀ ਵਰਖਾ ਨਾਲ ਮੀਰੀ ਪੀਰੀ ਮਾਰਚ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਆਤਿਸ਼ਬਾਜੀ ਚਲਾਈ ਗਈ । ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ ਅਤੇ ਹੈੱਡਗ੍ਰੰਥੀ ਭਾਈ ਹਰਦੇਵ ਸਿੰਘ ਨੇ ਪੰਜਾਂ ਪਿਆਰਿਆਂ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਵਲੋਂ ਬਾਬਾ ਸੁੱਖਾ ਸਿੰਘ, ਬਾਬਾ ਅਵਤਾਰ ਸਿੰਘ ਕਾਰ ਸੇਵਾ ਠੱਠੇ ਵਾਲੇ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸ੍ਰੀ ਆਨੰਦਪੁਰ ਸਾਹਿਬ ਵਲੋਂ ਬਾਬਾ ਬਲਕਾਰ ਸਿੰਘ, ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਵਲੋਂ ਬਾਬਾ ਅਵਤਾਰ ਸਿੰਘ ਬੱਬੂ, ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਵਿੰਗ ਬਾਬਾ ਬਕਾਲਾ ਸਾਹਿਬ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ ਬਾਬਾ ਬਕਾਲਾ ਸਾਹਿਬ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਹਰਪ੍ਰੀਤ ਸਿੰਘ ਹੈਪੀ (ਕਜਾਰੀਆ ਟਾਇਲ ਵਾਲੇ), ਅਜੀਤ ਸਿੰਘ ਮੈਂਬਰ, ਯੁਵਰਾਜ ਸਿੰਘ ਆਰ.ਪੀ.ਐੱਸ. ਬਲਵਿੰਦਰ ਸਿੰਘ ਭੁੱਲਰ, ਭਗਵੰਤ ਸਿੰਘ ਧੰਗੇੜਾ ਸਕੱਤਰ ਸ਼੍ਰੋਮਣੀ ਕਮੇਟੀ, ਇੰਸਪੈਕਟਰ ਮਨਜੀਤ ਸਿੰਘ, ਹਰਪ੍ਰੀਤ ਸਿੰਘ ਖਾਲਸਾ (ਮੁਖੀ ਸਿੱਖ ਜੀਵਨ ਜਾਚ ਸੰਸਥਾ), ਜਸਪ੍ਰੀਤ ਸਿੰਘ ਗੋਰਾ (ਮੁੱਖੀ ਹਿੰਦ ਦੀ ਚਾਦਰ ਬਿਰਧ ਆਸ਼ਰਮ), ਗੁਰਜੰਟ ਸਿੰਘ ਪੱਡੇਆਣਾ ਮੁਖੀ ਧੀਆਂ ਦੇ ਰਖਵਾਲੇ ਸੰਸਥਾ, ਭਾਈ ਮਨਜੀਤ ਸਿੰਘ ਕਥਾ ਵਾਚਕ, ਭਾਈ ਮਨਪ੍ਰੀਤ ਸਿੰਘ ਭੁੱਲਰ ਪ੍ਰਧਾਨ ਅਖੰਡ ਪਾਠੀ ਵੈਲਫੇਅਰ ਸੁਸਾਇਟੀ, ਤੇਜਿੰਦਰ ਸਿੰਘ ਅਠੌਲਾ, ਮਾਸਟਰ ਇਕਬਾਲ ਸਿੰਘ, ਪ੍ਰਧਾਨ ਸਵਰਨ ਸਿੰਘ ਕਾਲਾ, ਹਰਦੀਪ ਸਿੰਘ ਪ੍ਰਧਾਨ ਬਜ਼ਾਰ ਕਮੇਟੀ ਅਤੇ ਹੋਰ ਮੌਜੂਦ ਸੀ ।
ਪਿਛਲੀ ਖ਼ਬਰ ‘ ਆਪ’ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਪੰਜਾਬ ਵਿਚ ਗੈਂਗਸਟਰਾਂ ਦਾ ਰਾਜ– ਸੁਖਬੀਰ ਬਾਦਲ ਅਗਲੀ ਖ਼ਬਰ ਅਥਲੈਟਿਕਸ ਮੁਕਾਬਲਿਆਂ ਵਿਚ ਸੇਂਟ ਸੋਲਜਰ ਦੀਆਂ ਖਿਡਾਰਨਾਂ ਨੇ ਜਿੱਤੇ ਕਈ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।