24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਗੁਰਦੁਆਰਾ ਬਾਬਾ ਮਹਿਰ ਬੁਖ਼ਾਰੀ ਵਿਖੇ ਹੋਏ ਨਤਮਸਤਕ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਵਿਚ ਭਾਜਪਾ ਵਲੋਂ ਕੱਢੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿਚ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਉੱਤਰ ਪ੍ਰਦੇਸ਼ ਸਰਕਾਰ ਦੇ ਖੇਤੀਬਾੜੀ ਵਿਭਾਗ ਦੇ ਕੈਬਨਿਟ ਮੰਤਰੀ ਬਲਦੇਵ ਸਿੰਘ ਔਲਖ ਨੇ ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬਾਬਾ ਮਹਿਰ ਬੁਖ਼ਾਰੀ ਨੇੜੇ ਅਜਨਾਲਾ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜੋਗਾ ਸਿੰਘ ਪੰਜ ਗਰਾਈਆਂ ਵਲੋਂ ਬਲਦੇਵ ਸਿੰਘ ਔਲਖ ਸਮੇਤ ਪਹੁੰਚੀਆਂ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 24-09-2026
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਵਿਚ ਭਾਜਪਾ ਵਲੋਂ ਕੱਢੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿਚ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਉੱਤਰ ਪ੍ਰਦੇਸ਼ ਸਰਕਾਰ ਦੇ ਖੇਤੀਬਾੜੀ ਵਿਭਾਗ ਦੇ ਕੈਬਨਿਟ ਮੰਤਰੀ ਬਲਦੇਵ ਸਿੰਘ ਔਲਖ ਨੇ ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬਾਬਾ ਮਹਿਰ ਬੁਖ਼ਾਰੀ ਨੇੜੇ ਅਜਨਾਲਾ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜੋਗਾ ਸਿੰਘ ਪੰਜ ਗਰਾਈਆਂ ਵਲੋਂ ਬਲਦੇਵ ਸਿੰਘ ਔਲਖ ਸਮੇਤ ਪਹੁੰਚੀਆਂ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਮੰਤਰੀ ਸ. ਬਲਦੇਵ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਦੀ ਧਰਤੀ ਅਤੇ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਨਸ਼ਿਆਂ ਤੋਂ ਬਚਾਉਣ ਦੇ ਮਕਸਦ ਨਾਲ ਭਾਜਪਾ ਵਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਸ਼ੁਰੂ ਕੀਤੀ ਗਈ ਹੈ । ਉਨ੍ਹਾਂ ਦਾਅਵਾ ਕੀਤਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ਿਆਂ ਦੀ ਆਮਦ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਇਸ ਮੌਕੇ ਸ. ਔਲਖ ਨੇ ਪੰਜਾਬ ਦੇ ਲੋਕਾਂ ਨੂੰ ਭਾਜਪਾ ਦਾ ਸਾਥ ਦੇਣ ਦੀ ਅਪੀਲ ਕੀਤੀ । ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਜਨੀਸ਼ ਧੀਮਾਨ ਤੇ ਰਾਜੇਸ਼ ਬਾਘਾ, ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ 1 ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ਸੂਬਾ ਮੀਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ, ਪ੍ਰੋਫੈਸਰ ਸਰਚਾਂਦ ਸਿੰਘ, ਹਰਦਿਆਲ ਸਿੰਘ ਔਲਖ, ਬਲਜਿੰਦਰ ਸਿੰਘ ਨੇਪਾਲ, ਦੀਪੂ ਅਰੋੜਾ, ਬਲਜਿੰਦਰ ਸਿੰਘ ਨੇਪਾਲ, ਧਰਮਿੰਦਰ ਸਿੰਘ ਪ੍ਰਿੰਸ, ਰਾਜੇਸ਼ ਚੌਹਾਨ, ਵਿਜੇ ਸਰੀਨ, ਸੌਰਵ ਸਰੀਨ ਤੇ ਹੋਰ ਹਾਜ਼ਰ ਸਨ
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਰਵਾਨਾ ਅਗਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਪਹੁੰਚੀ ਚੋਗਾਵਾਂ, ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।