24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਮੁੱਖ ਉਦੇਸ਼ – ਭੁੱਲਰ

ਚਵਿੰਡਾ ਦੇਵੀ, 23 ਸਤੰਬਰ (ਸਤਪਾਲ ਸਿੰਘ ਢੱਡੇ)-ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਮੁੱਖ ਉਦੇਸ਼ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਿਆਂ ਵਿਰੁੱਧ ਸਮਾਜਿਕ ਲਹਿਰ ਨੂੰ ਹੋਰ ਮਜ਼ਬੂਤ ਕਰਨਾ ਹੈ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਸਰਦਾਰ ਪ੍ਰਦੀਪ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 24-09-2026
ਚਵਿੰਡਾ ਦੇਵੀ, 23 ਸਤੰਬਰ (ਸਤਪਾਲ ਸਿੰਘ ਢੱਡੇ)-ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਮੁੱਖ ਉਦੇਸ਼ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਿਆਂ ਵਿਰੁੱਧ ਸਮਾਜਿਕ ਲਹਿਰ ਨੂੰ ਹੋਰ ਮਜ਼ਬੂਤ ਕਰਨਾ ਹੈ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਸਰਦਾਰ ਪ੍ਰਦੀਪ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਭੁੱਲਰ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਦੀ ਭੂਮਿਕਾ ਵੀ ਅਹਿਮ ਹੈ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ 25 ਸਤੰਬਰ ਨੂੰ ਦੁਪਹਿਰ 12 ਵਜੇ ਵਿਧਾਨ ਸਭਾ ਹਲਕਾ ਮਜੀਠਾ ਵਿਖੇ ਪਹੁੰਚੇਗੀ, ਜਿੱਥੇ ਹਲਕੇ ਦੀਆਂ ਸੰਗਤਾਂ ਵਲੋਂ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯਾਤਰਾ ਅੰਮ੍ਰਿਤਸਰ ਤੋਂ ਚੱਲ ਕੇ ਨਾਗ, ਮਜੀਠਾ, ਕੱਥੂਨੰਗਲ, ਚਵਿੰਡਾ ਦੇਵੀ, ਟਾਹਲੀ ਸਾਹਿਬ ਅਤੇ ਮੱਤੇਵਾਲ ਤੋਂ ਹੁੰਦੀ ਹੋਈ ਬੋਪਾਰਾਏ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਭਾਜਪਾ ਦਿੱਲੀ ਦੇ ਦਫ਼ਤਰ ਇੰਚਾਰਜ ਤਰੁਣ ਚੁੱਘ, ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਰਵੀ ਕਾਹਲੋਂ ਅਤੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਇਸ ਮੌਕੇ ਰਕੇਸ਼ ਕੁਮਾਰ ਪੱਪਾ ਸਰਕਲ ਪ੍ਰਧਾਨ ਮਜੀਠਾ, ਕਵਰ ਸ਼ੇਰ ਸਿੰਘ ਸਰਕਲ ਪ੍ਰਧਾਨ, ਦਵਿੰਦਰ ਸਿੰਘ ਮਾਹਲਾ ਜਰਨਲ ਸੈਕਟਰੀ ਮਜੀਠਾ, ਅਸ਼ਵਨੀ ਅਤੇ ਪਰਵੇਸ਼ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਆਈ.ਐੱਫ.ਏ. ਦੇ ਖਿਡਾਰੀਆਂ ਨੇ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ’ਚ ਜਿੱਤੇ ਤਗਮੇ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।