ਕੱਲ੍ਹ ਦੇ ਖਾਲਸਾ ਮਾਰਚ ਸੰਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ
ਚੇਤਨਪੁਰਾ, 23 ਸਤੰਬਰ (ਮਹਾਂਬੀਰ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਪ੍ਰਚਾਰਕ ਭਾਈ ਮਨਦੀਪ ਸਿੰਘ ਝੰਝੇਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਿਰਦੇਸ਼ਾਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ 25 ਸਤੰਬਰ ਨੂੰ ਕਥੂਨੰਗਲ ਤੋਂ ਆਰੰਭ ਹੋ ਕੇ ਮਜੀਠਾ ,ਸੋਹੀਆਂ ਕਲਾਂ ,ਚੇਤਨਪੁਰਾ, ਸੰਤੂ ਨੰਗਲ, ਜਗਦੇਵ ਕਲਾਂ, ਕੋਟਲੀ ਸੱਕਿਆਂ ਵਾਲੀ , ਗੁਰੂ ਕਾ ਬਾਗ, ਕੁੱਕੜਾਂ ਵਾਲਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇਗਾ। ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਖਾਲਸਾ ਮਾਰਚ ਦਾ ਫੁੱਲਾਂ ਦੀ ਵਰਖਾ ਕਰਕੇ ਸੰਗਤਾਂ ਲਈ ਜਲ ਪਾਣੀ ਦਾ ਪ੍ਰਬੰਧ ਕਰਕੇ ਸਤਿਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ।
ਅਜੀਤ ਡੈਸਕ
24-09-2026