26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅਜੀਤ, ਜਲੰਧਰ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ ਪੰਜਾਬ ਚੈਪਟਰ ਦੇ ਸੱਦੇ ’ਤੇ ਕਿਸਾਨਾਂ ਨੂੰ ਆ ਰਹੀਆਂ ਗੰਭੀਰ ਸਮੱਸਿਆਵਾਂ ਅਤੇ ਮੁੱਖ ਮੰਗਾਂ ਦੇ ਹੱਲ ਲਈ ਅੱਜ ਕਿਸਾਨ ਆਗੂਆ ਵਲੋਂ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਨੇ ਦੱਸਿਆ ਕਿ ਪਰਮਲ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ, ਖਰੀਦ ਸਮੇਂ ਨਮੀ ਦੀ ਸ਼ਰਤ 17% ਤੋਂ ਵਧਾ ਕੇ 20%, ਨਮੀ ਚੈੱਕ ਕਰਨ ਲਈ ਸਿਰਫ਼ ਮਾਰਕੀਟ ਬੋਰਡ ਦੀਆਂ ਅਧਿਕਾਰਤ ਮਸ਼ੀਨਾਂ ਹੀ ਵਰਤੀਆਂ ਜਾਣ ਅਤੇ ਪ੍ਰਾਈਵੇਟ ਸੈਲਰਾਂ/ਆੜਤੀਆਂ ਦੀਆਂ ਮਸ਼ੀਨਾਂ ਦੀ ਵਰਤੋਂ ’ਤੇ ਤੁਰੰਤ ਰੋਕ ਲਗਾਈ ਜਾਵੇ।

ਸਨਿਚਰਵਾਰ, 1 ਅਗਸਤ, 2026 26-09-2026
ਅੰਮ੍ਰਿਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ ਪੰਜਾਬ ਚੈਪਟਰ ਦੇ ਸੱਦੇ ’ਤੇ ਕਿਸਾਨਾਂ ਨੂੰ ਆ ਰਹੀਆਂ ਗੰਭੀਰ ਸਮੱਸਿਆਵਾਂ ਅਤੇ ਮੁੱਖ ਮੰਗਾਂ ਦੇ ਹੱਲ ਲਈ ਅੱਜ ਕਿਸਾਨ ਆਗੂਆ ਵਲੋਂ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਨੇ ਦੱਸਿਆ ਕਿ ਪਰਮਲ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ, ਖਰੀਦ ਸਮੇਂ ਨਮੀ ਦੀ ਸ਼ਰਤ 17% ਤੋਂ ਵਧਾ ਕੇ 20%, ਨਮੀ ਚੈੱਕ ਕਰਨ ਲਈ ਸਿਰਫ਼ ਮਾਰਕੀਟ ਬੋਰਡ ਦੀਆਂ ਅਧਿਕਾਰਤ ਮਸ਼ੀਨਾਂ ਹੀ ਵਰਤੀਆਂ ਜਾਣ ਅਤੇ ਪ੍ਰਾਈਵੇਟ ਸੈਲਰਾਂ/ਆੜਤੀਆਂ ਦੀਆਂ ਮਸ਼ੀਨਾਂ ਦੀ ਵਰਤੋਂ ’ਤੇ ਤੁਰੰਤ ਰੋਕ ਲਗਾਈ ਜਾਵੇ।ਖਰੀਦ ਦੌਰਾਨ ਵਰਾਇਟੀ ਦੇ ਨਾਂ ’ਤੇ ਲਗਾਇਆ ਜਾਂਦਾ ਅਣਉਚਿਤ ਕੱਟ ਬੰਦ ਕੀਤਾ ਜਾਵੇ, ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ 6,000 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ/ਮੁਆਵਜ਼ਾ, ਕੇਂਦਰ ਸਰਕਾਰ ਵਲੋਂ ਬਾਹਰਲੇ ਦੇਸ਼ਾਂ ਨਾਲ ਕੀਤੇ ਗਏ ਕਰ-ਮੁਕਤ ਸਮਝੌਤੇ, ਪਾਣੀਆਂ ਦੇ ਸਮਝੌਤੇ, ਅਤੇ ਸੀਡ ਬਿਲ ਆਦਿ ਕਿਸਾਨ ਵਿਰੋਧੀ ਸਮਝੌਤਿਆਂ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਵਿਧਾਨ ਸਭਾ ਵਿਚ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਹੱਕੀ ਮੰਗਾਂ ’ਤੇ ਤੁਰੰਤ ਧਿਆਨ ਦੇ ਕੇ ਰਾਹਤ ਨਾ ਦਿੱਤੀ ਗਈ ਤਾਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ ਨੂੰ ਤਿੱਖੇ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ।ਇਸ ਮੌਕੇ ਬਲਦੇਵ ਸਿੰਘ ਕਲੇਰ, ਹਰਜਾਪ ਸਿੰਘ ਧੌਲ, ਦਲਜੀਤ ਸਿੰਘ ਜਿਲ੍ਹਾ ਪ੍ਰਧਾਨ ਤਰਨ ਤਰਨ, ਹਰਜਿੰਦਰ ਸਿੰਘ ਜਿਲ੍ਹਾ ਪ੍ਰਧਾਨ ਪਟਿਆਲਾ, ਲਖਵਿੰਦਰ ਸਿੰਘ ਜਿਲ੍ਹਾ ਪ੍ਰਧਾਨ ਕਪੂਰਥਲਾ, ਗੁਰਵਿੰਦਰ ਸਿੰਘ ਜਿਲ੍ਹਾ ਪ੍ਰਧਾਨ ਅੰਮ੍ਰਿਤਸਰ, ਨਿਸ਼ਾਨ ਸਿੰਘ ਤਹਿਸੀਲ ਪ੍ਰਧਾਨ ਬਾਬਾ ਬਕਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇਮਰਾਨ ਖ਼ਾਨ ਦੀ ਰਿਹਾਈ ਲਈ ਪੀ. ਟੀ. ਆਈ. ਵਲੋਂ ਕੱਢਿਆ ਜਾਣ ਵਾਲਾ ਲੌਂਗ ਮਾਰਚ 5 ਅਕਤੂਬਰ ਤੱਕ ਮੁਲਤਵੀ ਅਗਲੀ ਖ਼ਬਰ ਵੇਰਕਾ ਬਾਈਪਾਸ ਨੇੜੇ ਨੈਸ਼ਨਲ ਹਾਈਵੇਅ ’ਤੇ ਸਟਰੀਟ ਲਾਈਟਾਂ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।