26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਦਿਨ-ਦਿਹਾੜੇ ਪਿੰਡ ਸੈਦੋਲੇਹਲ ਦੀ ਮਹਿਲਾ ਸਰਪੰਚ ਦੇ ਕੰਨਾਂ ਤੋਂ ਵਾਲੀਆਂ ਝਪਟ ਕੇ ਬਾਈਕ ਸਵਾਰ ਬਦਮਾਸ਼ ਫ਼ਰਾਰ, ਵਾਰਦਾਤ ਸੀ. ਸੀ. ਟੀ. ਵੀ. ’ਚ ਕੈਦ

ਤਰਸਿੱਕਾ, 25 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਅੰਮ੍ਰਿਤਸਰ ਦਿਹਾਤੀ ਦੇ ਤਰਸਿਕਾ ਅਧੀਨ ਪੈਂਦੇ ਪਿੰਡ ਸੈਦੋਲੇਹਲ ਵਿਚ ਬੇਖੌਫ਼ ਬਦਮਾਸ਼ਾਂ ਵਲੋਂ ਦਿਨ-ਦਿਹਾੜੇ ਇਕ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੰਦੀਆਂ ਪਿੰਡ ਦੀ ਮੌਜੂਦਾ ਮਹਿਲਾ ਸਰਪੰਚ ਅਮਰਜੀਤ ਕੌਰ ਦੇ ਕੰਨਾਂ ਤੋਂ ਅਣਪਛਾਤੇ ਬਾਈਕ ਸਵਾਰ ਲੁਟੇਰੇ ਸੋਨੇ ਦੀਆਂ ਵਾਲੀਆਂ ਝਪਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੂਰੀ ਵਾਰਦਾਤ ਨੇੜੇ ਲੱਗੇ ਸੀ.

ਅਜੀਤ ਡੈਸਕ 26-09-2026
ਤਰਸਿੱਕਾ, 25 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਅੰਮ੍ਰਿਤਸਰ ਦਿਹਾਤੀ ਦੇ ਤਰਸਿਕਾ ਅਧੀਨ ਪੈਂਦੇ ਪਿੰਡ ਸੈਦੋਲੇਹਲ ਵਿਚ ਬੇਖੌਫ਼ ਬਦਮਾਸ਼ਾਂ ਵਲੋਂ ਦਿਨ-ਦਿਹਾੜੇ ਇਕ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੰਦੀਆਂ ਪਿੰਡ ਦੀ ਮੌਜੂਦਾ ਮਹਿਲਾ ਸਰਪੰਚ ਅਮਰਜੀਤ ਕੌਰ ਦੇ ਕੰਨਾਂ ਤੋਂ ਅਣਪਛਾਤੇ ਬਾਈਕ ਸਵਾਰ ਲੁਟੇਰੇ ਸੋਨੇ ਦੀਆਂ ਵਾਲੀਆਂ ਝਪਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੂਰੀ ਵਾਰਦਾਤ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਵੀ ਕੈਦ ਹੋ ਗਈ ਹੈ। ਪੀੜਤ ਮਹਿਲਾ ਸਰਪੰਚ ਅਮਰਜੀਤ ਕੌਰ ਨੇ ਆਪਣੀ ਹੱਡ ਬੀਤੀ ਸੁਣਾਉਂਦਿਆਂ ਦੱਸਿਆ ਕਿ ਉਹ ਆਪਣੇ ਘਰ ਦੇ ਅੰਦਰ ਮੌਜੂਦ ਸਨ ਅਤੇ ਉਨ੍ਹਾਂ ਦੀ ਪੋਤੀ ਬਾਹਰ ਐਕਟਿਵਾ ਧੋ ਰਹੀ ਸੀ। ਇਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਨੌਜਵਾਨ ਉਨ੍ਹਾਂ ਦੇ ਘਰ ਦੇ ਬਾਹਰ ਆਏ। ਨੌਜਵਾਨਾਂ ਨੇ ਉਨ੍ਹਾਂ ਦੀ ਪੋਤੀ ਨੂੰ ਸਰਪੰਚ ਨੂੰ ਬਾਹਰ ਬੁਲਾਉਣ ਲਈ ਕਿਹਾ। ਜਦੋਂ ਅਮਰਜੀਤ ਕੌਰ ਘਰ ਤੋਂ ਬਾਹਰ ਆਈ ਤਾਂ ਇਕ ਨੌਜਵਾਨ ਦਰਵਾਜ਼ੇ ਨੇੜੇ ਖੜ੍ਹਾ ਸੀ, ਜਦਕਿ ਦੂਜਾ ਮੋਟਰਸਾਈਕਲ ਸਟਾਰਟ ਕਰਕੇ ਤਿਆਰ ਬੈਠਾ ਸੀ। ਬਦਮਾਸ਼ਾਂ ਨੇ ਕਿਸੇ ਦਾ ਘਰ ਪੁੱਛਣ ਅਤੇ ਮੁਰਗਿਆਂ ਸੰਬੰਧੀ ਗੱਲਬਾਤ ਕਰਨ ਦੇ ਬਹਾਨੇ ਸਰਪੰਚ ਨੂੰ ਗੱਲਾਂ ਵਿਚ ਉਲਝਾ ਲਿਆ। ਇਸ ਦੌਰਾਨ ਜਿਵੇਂ ਹੀ ਸਰਪੰਚ ਦਾ ਧਿਆਨ ਭਟਕਿਆ ਤਾਂ ਇਕ ਨੌਜਵਾਨ ਨੇ ਅਚਾਨਕ ਝਪਟਾ ਮਾਰ ਕੇ ਉਨ੍ਹਾਂ ਦੇ ਦੋਵੇਂ ਕੰਨਾਂ ਤੋਂ ਸੋਨੇ ਦੀਆਂ ਵਾਲੀਆਂ ਨੋਚ ਲਈਆਂ। ਵਾਰਦਾਤ ਤੋਂ ਬਾਅਦ ਅਮਰਜੀਤ ਕੌਰ ਨੇ ਬਦਮਾਸ਼ਾਂ ਨੂੰ ਫੜਨ ਤੇ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ। ਧੱਕਾ-ਮੁੱਕੀ ਅਤੇ ਖਿੱਚ-ਧੂਹ ਦੌਰਾਨ ਉਹ ਰਸਤੇ ਵਿਚ ਜ਼ਮੀਨ ’ਤੇ ਡਿੱਗ ਪਈ। ਇਸ ਤੋਂ ਬਾਅਦ ਦੋਵੇਂ ਬਦਮਾਸ਼ ਤੇਜ਼ੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੀੜਤਾਂ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 113 ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀ ਮੁਤਾਬਕ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਦੌਰਾਨ ਦੋ ਸ਼ੱਕੀ ਨੌਜਵਾਨ ਸੀ. ਸੀ. ਟੀ. ਵੀ. ਫੁਟੇਜ ਵਿਚ ਦਿਖਾਈ ਦੇ ਰਹੇ ਹਨ, ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੁੰਦੇ ਨਜ਼ਰ ਆ ਰਹੇ ਹਨ। ਥਾਣਾ ਤਰਸਿੱਕਾ ਪੁਲਿਸ ਅਧਿਕਾਰੀਆਂ ਵਲੋਂ ਕਿਹਾ ਕਿ ਇਸ ਲੁੱਟ ਖੋਹ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।
ਪਿਛਲੀ ਖ਼ਬਰ ਐਲਾਨਾਂ ਨਾਲ ਨਹੀਂ, ਕਾਰਵਾਈ ਨਾਲ ਖਤਮ ਹੋਵੇਗਾ ਨਸ਼ਾ, ‘ਆਪ’ ਸਰਕਾਰ ਦੇਵੇ ਜਵਾਬ-ਵਿਕਰਮਜੀਤ ਸਿੰਘ ਸਾਹਨੀ ਅਗਲੀ ਖ਼ਬਰ ‘ ਆਪ’ ਸਰਕਾਰ ਹੁਣ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਮੁੜ ਸੱਤਾ ਹਾਸਿਲ ਨਹੀਂ ਕਰ ਸਕਦੀ-ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।