28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕੱਲ੍ਹ ਦੀ ਲੋਪੋਕੇ ਰੈਲੀ ਪੰਜਾਬ ਦੀ ਸਿਆਸਤ ’ਚ ਨਵਾਂ ਮੀਲ ਪੱਥਰ ਸਾਬਿਤ ਹੋਵੇਗੀ : ਰਾਣਾ ਲੋਪੋਕੇ, ਗੈਵੀ ਸਰਪੰਚ

ਚੋਗਾਵਾਂ, 26 ਸਤੰਬਰ (ਗੁਰਵਿੰਦਰ ਸਿੰਘ ਕਲਸੀ)-28 ਸਤੰਬਰ ਨੂੰ ਲੋਪੋਕੇ ਵਿਖੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੀ ਇਤਿਹਾਸਕ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਸੀਨੀਅਰ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਅਤੇ ਸਰਪੰਚ ਗੁਰਸੇਵਕ ਸਿੰਘ ਗੈਵੀ ਵਲੋਂ ਵਰਕਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ‘ਅਜੀਤ’ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਸ਼ਹੀਦ ਭਾਈ ਮੇਵਾ ਸਿੰਘ ਜੀ ਸਟੇਡੀਅਮ ਲੋਪੋਕੇ ਵਿਖੇ ਕਰਵਾਈ ਜਾ ਰਹੀ ਇਹ ਰੈਲੀ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ।

ਰਾਣਾ ਲੋਪੋਕੇ ਅਤੇ ਗੈਵੀ ਸਰਪੰਚ 27-09-2026
ਚੋਗਾਵਾਂ, 26 ਸਤੰਬਰ (ਗੁਰਵਿੰਦਰ ਸਿੰਘ ਕਲਸੀ)-28 ਸਤੰਬਰ ਨੂੰ ਲੋਪੋਕੇ ਵਿਖੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੀ ਇਤਿਹਾਸਕ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਸੀਨੀਅਰ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਅਤੇ ਸਰਪੰਚ ਗੁਰਸੇਵਕ ਸਿੰਘ ਗੈਵੀ ਵਲੋਂ ਵਰਕਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ ਗਈਆਂ।ਇਸ ਦੌਰਾਨ ‘ਅਜੀਤ’ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਸ਼ਹੀਦ ਭਾਈ ਮੇਵਾ ਸਿੰਘ ਜੀ ਸਟੇਡੀਅਮ ਲੋਪੋਕੇ ਵਿਖੇ ਕਰਵਾਈ ਜਾ ਰਹੀ ਇਹ ਰੈਲੀ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਇਲਾਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਰਪੰਚ ਗੁਰਸੇਵਕ ਸਿੰਘ ਗੈਵੀ ਨੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਅਪੀਲ ਕੀਤੀ ਕਿ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ 28 ਸਤੰਬਰ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਕਾਫ਼ਲੇ ਬੰਨ੍ਹ ਕੇ ਰੈਲੀ ਵਾਲੀ ਥਾਂ ’ਤੇ ਪਹੁੰਚਿਆ ਜਾਵੇ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪ੍ਰਮੁੱਖ ਅਕਾਲੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ। 26 ਏਐਸਆਰ86 ਰਾਣਾ ਲੋਪੋਕੇ ਅਤੇ ਗੈਵੀ ਸਰਪੰਚ ਦੀਆਂ ਤਸਵੀਰਾਂ।
ਪਿਛਲੀ ਖ਼ਬਰ ਪਿੰਡ ਪੂੰਗਾ ਵਿਚ ਸੁੱਖ ਔਜਲਾ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਛੱਡ ਕੇ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਚੇਅਰਮੈਨ ਖਿਦੋਵਾਲੀ ਨੇ ਨਵੇਂ ਬਣ ਰਹੇ ਇੰਟਰਲਾਕ ਰਸਤੇ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।