ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ਦੇ ਕੀਤੇ ਦਰਸ਼ਨ
ਚਵਿੰਡਾ ਦੇਵੀ, 26 ਸਤੰਬਰ (ਸਤਪਾਲ ਸਿੰਘ ਢੱਡੇ)-ਸ੍ਰੀ ਅਨੰਦਪੁਰ ਸਾਹਿਬ ਤੋਂ 17 ਸਤੰਬਰ ਨੂੰ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਦੇ ਸਫ਼ਰ ਦੌਰਾਨ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਨਗਰ ਕੀਰਤਨ ਦੇ ਦਰਸ਼ਨ ਕਰਕੇ ਪਾਲਕੀ ਸਾਹਿਬ ਅੱਗੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਨੇ ਪਾਲਕੀ ਸਾਹਿਬ ਦੇ ਦਰਸ਼ਨ-ਦੀਦਾਰੇ ਕੀਤੇ।
ਅਜੀਤ ਡੈਸਕ
27-09-2026