ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਾਬਾ ਬਕਾਲਾ ਸਾਹਿਬ ਵਿਖੇ ਸਿਹਤ ਕਾਰਡ ਵੰਡੇ
ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਸਬਾ ਬਾਬਾ ਬਕਾਲਾ ਸਾਹਿਬ ਵਿਖੇ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ । ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।
ਅਜੀਤ ਡੈਸਕ
27-09-2026