28 ਦੀ ਰੈਲੀ ਸੰਬੰਧੀ ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ’ਚ ਭਾਰੀ ਉਤਸਾਹ
ਓਠੀਆਂ, 26 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਰਾਜਾਸਾਂਸੀ ਦੇ ਪਿੰਡ ਲੋਪੋਕੇ ਵਿਖੇ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਲਈ ਹਲਕੇ ਦੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹ ਹੈ। ਸ਼੍ਰੋਮਣੀ ਅਕਾਲੀ ਦਲ ਤੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਬੇਟੇ ਰਾਣਾ ਰਣਬੀਰ ਸਿੰਘ ਨੇ ਦੱਸਿਆ ਕਿ ਹਲਕੇ ਦੇ ਜਿਸ ਵੀ ਪਿੰਡ ਵਿਚ ਅਸੀਂ ਪੰਜਾਬ ਬਚਾਓ ਰੈਲੀ ਸੰਬੰਧੀ ਲੋਕਾਂ ਨੂੰ ਲਾਮਬੰਦ ਕਰਦੇ ਹਾਂ ਤਾਂ ਹਲਕੇ ਲੋਕ ਬੜੇ ਜੋਸ਼ੋ ਖਰੋਸ਼ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਭਰਵਾਂ ਸਵਾਗਤ ਕਰਦੇ ਹਨ।
ਅਜੀਤ ਡੈਸਕ
27-09-2026