27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਛੱਜਲਵੱਡੀ ਦੀ ਅਗਵਾਈ ਹੇਠ ਗੁਰਚਰਨ ਸਿੰਘ ਬੁਤਾਲਾ ‘ਆਪ’ ਵਿਚ ਸ਼ਾਮਿਲ

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਬਲ ਮਿਲਿਆ, ਜਦੋਂ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ, ਭਾਜਪਾ ਆਗੂ ਅਤੇ ਬੂਥ ਇੰਚਾਰਜ ਗੁਰਚਰਨ ਸਿੰਘ ਬਤਾਲਾ ‘ਆਪ’ ਵਿਚ ਸ਼ਾਮਿਲ ਹੋ ਗਏ ਅਤੇ ਉਨ੍ਹਾਂ ਨੇ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਵਿਚ ‘ਆਪ’ ਦੇ ਹੱਕ ਵਿਚ ਚੱਲਣ ਅਤੇ ਉਨ੍ਹਾਂ ਨੂੰ ਆਪਣਾ ਸਮੱਰਥਨ ਦੇਣ ਦਾ ਐਲਾਨ ਕੀਤਾ । ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਗੁਰਚਰਨ ਸਿੰਘ ਬੁਤਾਲਾ ਪਰਿਵਾਰ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਹਲਕੇ ਵਿਚ ‘ਆਪ’ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ ।

ਅਜੀਤ ਡੈਸਕ 27-09-2026
ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਬਲ ਮਿਲਿਆ, ਜਦੋਂ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ, ਭਾਜਪਾ ਆਗੂ ਅਤੇ ਬੂਥ ਇੰਚਾਰਜ ਗੁਰਚਰਨ ਸਿੰਘ ਬਤਾਲਾ ‘ਆਪ’ ਵਿਚ ਸ਼ਾਮਿਲ ਹੋ ਗਏ ਅਤੇ ਉਨ੍ਹਾਂ ਨੇ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਵਿਚ ‘ਆਪ’ ਦੇ ਹੱਕ ਵਿਚ ਚੱਲਣ ਅਤੇ ਉਨ੍ਹਾਂ ਨੂੰ ਆਪਣਾ ਸਮੱਰਥਨ ਦੇਣ ਦਾ ਐਲਾਨ ਕੀਤਾ । ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਗੁਰਚਰਨ ਸਿੰਘ ਬੁਤਾਲਾ ਪਰਿਵਾਰ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਹਲਕੇ ਵਿਚ ‘ਆਪ’ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ । ਇਸ ਮੌਕੇ ਉਨ੍ਹਾਂ ਦੇ ਨਾਲ ਸੁਰਜੀਤ ਸਿੰਘ ਕੰਗ ਪ੍ਰਧਾਨ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ, ਸਰਵਣ ਸਿੰਘ ਬਲਸਰਾਏ ਮੈਂਬਰ ਬਲਾਕ ਸੰਮਤੀ, ਸਰਪੰਚ ਤੇਜਿੰਦਰ ਸਿੰਘ ਬੱਲ, ਮੇਜਰ ਸਿੰਘ ਸੇਖੋਂ ਵਡਾਲਾ, ਬਲਸ਼ਰਨ ਸਿੰਘ ਜਮਾਲਪੁਰ, ਨਰਜਿੰਦਰ ਸਿੰਘ ਲਾਲੀ, ਕੌਂਸਲਰ ਮਨਜਿੰਦਰ ਸਿੰਘ ਸੋਨੀ, ਕੌਂਸਲਰ ਪਰਮਜੀਤ ਸਿੰਘ, ਸੁਰਿੰਦਰ ਸਿੰਘ ਸੰਧੂ ਆਦਿ ਆਗੂ ਹਾਜ਼ਰ ਸਨ । 25 ਏਐਸਆਰ65
ਪਿਛਲੀ ਖ਼ਬਰ ਗਗਨਦੀਪ ਕੌਰ ਛੱਜਲਵੱਡੀ ਨੂੰ ‘ਆਪ’ ਇਸਤਰੀ ਵਿੰਗ ਦੀ ਵਾਈਸ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਅਗਲੀ ਖ਼ਬਰ ਸਰਕਾਰਾਂ ਨੂੰ ਇਧਰ-ਉਧਰ ਦੇ ਕੰਮ ਛੱਡ ਕੇ ਨਸ਼ਿਆਂ ਦੇ ਖਾਤਮੇ ਵੱਲ ਧਿਆਨ ਦੇਣਾ ਚਾਹੀਦਾ-ਗਿਆਨੀ ਕੁਲਦੀਪ ਸਿੰਘ ਗੜਗੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।