29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਈ.ਟੀ.ਓ. ਵਲੋਂ ਪਿੰਡ ਬੰਡਾਲਾ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਜੰਡਿਆਲਾ ਗੁਰੂ, 28 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਲੋਕ ਨਿਰਮਾਣ ਮੰਤਰੀ ਅਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 29-09-2026
ਜੰਡਿਆਲਾ ਗੁਰੂ, 28 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਲੋਕ ਨਿਰਮਾਣ ਮੰਤਰੀ ਅਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਵਿਖੇ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਸਿੱਧਾ ਸੰਪਰਕ ਕਰਦਿਆਂ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਅਤੇ ਇਨ੍ਹਾਂ ਦੇ ਫਾਇਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸ. ਈ.ਟੀ.ਓ. ਨੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਭਲਾਈ, ਆਰਥਿਕ ਖੁਸ਼ਹਾਲੀ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ । 28 ਏਐਸਆਰ37
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਬਿਆਸ ਦੇ ਨਵੇਂ ਅਹੁਦੇਦਾਰਾਂ ਦੀ ਹੋਈ ਚੋਣ ਅਗਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।