01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਲੁੱਧੜ ’ਚ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

ਜੇਠੂਵਾਲ, 30 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਨੂੰ ਹਰ ਹਲਕੇ ਚ ਪਿੰਡ ਪੱਧਰ ’ਤੇ ਮਜਬੂਤ ਕਰਨ ਲਈ ਦਿੱਤੀਆਂ ਹਦਾਇਤਾਂ ਤਹਿਤ ਸਾ: ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਮਜੀਠਾ ’ਚ ਪਿੰਡ ਪੱਧਰ ’ਤੇ ਅਕਾਲੀ ਦਲ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ ’ਚ ਅਕਾਲੀ ਦਲ ਦੀ ਦਿਨ ਬ ਦਿਨ ਵੱਧ ਰਹੀ ਚੜਤ ਤੋਂ ਵਿਰੋਧੀ ਬੁਖਲਾਏ ਅਤੇ ਨਾਲ ਹੀ ਵਿਰੋਧੀਆਂ ਨੂੰ ਇਹ ਵੀ ਦੱਸ ਦਿੱਤਾ ਹੈ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ । ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਸੁਖਜੀਤ ਸਿੰਘ ਤੇ ਪ੍ਰਧਾਨ ਹਰਦਿਆਲ ਸਿੰਘ ਭੱਟੀ ਵਲੋਂ ਲੁੱਧੜ ਵਿਖੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ ।

ਹਲਕਾ ਮਜੀਠਾ ਦੇ ਪਿੰਡ ਲੁੱਧੜ ਵਿਖੇ ਮੀਟਿੰਗ ਦੌਰਾਨ ਸੁਖਜੀਤ ਸਿੰਘ, ਪ੍ਰਧਾਨ ਹਰਦਿਆਲ ਸਿੰਘ ਭੱਟੀ, ਡਾ. ਦੀਦਾਰ ਸਿੰਘ, ਅਜੀਤ ਸਿੰਘ ਤੇ ਹੋਰ ਅਕਾਲੀ ਵਰਕਰ। ਤਸਵੀਰ : ਰੰਧਾਵਾ 01-10-2026
ਜੇਠੂਵਾਲ, 30 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਨੂੰ ਹਰ ਹਲਕੇ ਚ ਪਿੰਡ ਪੱਧਰ ’ਤੇ ਮਜਬੂਤ ਕਰਨ ਲਈ ਦਿੱਤੀਆਂ ਹਦਾਇਤਾਂ ਤਹਿਤ ਸਾ: ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਮਜੀਠਾ ’ਚ ਪਿੰਡ ਪੱਧਰ ’ਤੇ ਅਕਾਲੀ ਦਲ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ ’ਚ ਅਕਾਲੀ ਦਲ ਦੀ ਦਿਨ ਬ ਦਿਨ ਵੱਧ ਰਹੀ ਚੜਤ ਤੋਂ ਵਿਰੋਧੀ ਬੁਖਲਾਏ ਅਤੇ ਨਾਲ ਹੀ ਵਿਰੋਧੀਆਂ ਨੂੰ ਇਹ ਵੀ ਦੱਸ ਦਿੱਤਾ ਹੈ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ । ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਸੁਖਜੀਤ ਸਿੰਘ ਤੇ ਪ੍ਰਧਾਨ ਹਰਦਿਆਲ ਸਿੰਘ ਭੱਟੀ ਵਲੋਂ ਲੁੱਧੜ ਵਿਖੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ । ਸੁਖਜੀਤ ਤੇ ਭੱਟੀ ਨੇ ਕਿਹਾ ਕਿ ਮਜੀਠੀਆ ਦੀ ਅਗਵਾਈ ’ਚ ਪਾਰਟੀ ਨੂੰ ਹੇਠਲੇ ਪੱਧਰ ’ਤੇ ਮਜਬੂਤ ਕਰਨ ਲਈ ਆਗੂ ਤੇ ਵਰਕਰ ਹਲਕੇ ਦੇ ਪਿੰਡ ਪਿੰਡ ਦਿਨ ਰਾਤ ਇੱਕ ਕਰ ਰਹੇ ਅਤੇ ਇਸ ਵਾਰ ਲੋਕ ਸਰਕਾਰ ਨੂੰ ਚਲਦਾ ਕਰਨ ਲਈ ਬੇਸਬਰੀ ਨਾਲ ਲੋਕ 2027 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ । ਇਸ ਮੌਕੇ ਡਾ. ਦੀਦਾਰ ਸਿੰਘ, ਪ੍ਰਧਾਨ ਅਮਰੀਕ ਸਿੰਘ, ਅਜੀਤ ਸਿੰਘ ਸਾਬਕਾ ਬਲਾਕ ਸਿੱਖਿਆ ਅਫਸਰ, ਸਤਿੰਦਰ ਸਿੰਘ ਭੱਟੀ, ਪੰਚ ਸੋਹਨਦੀਪ ਸਿੰਘ ਮਨਪ੍ਰੀਤ ਸਿੰਘ, ਗੁਰਮੀਤ ਸਿੰਘ ਟੋਨੀ, ਸੋਨੂ ਭਗਤ, ਠੇਕੇਦਾਰ ਸਰਬਜੀਤ ਸਿੰਘ, ਪ੍ਰਤਾਪ ਸਿੰਘ ਭੱਟੀ, ਨਿਰਮਲ ਸਿੰਘ, ਪੁਸ਼ਪਿੰਦਰ ਸਿੰਘ ਭੱਟੀ, ਹਰਜਿੰਦਰ ਸਿੰਘ, ਕੁਲਵੰਤ ਸਿੰਘ ਸ਼ਾਮਿਲ ਸਨ।
ਪਿਛਲੀ ਖ਼ਬਰ ਜਥੇ: ਬਾਬਾ ਮੇਜਰ ਸਿੰਘ ਸੋਢੀ ਦਾ ਸੇਂਟ ਸੋਲਜ਼ਰ ਸੀਨੀ: ਸਟੱਡੀ ਸਕੂਲ ਫ਼ਤਹਿਪੁਰ ਵਿਖੇ ਸਨਾਮਾਨ ਅਗਲੀ ਖ਼ਬਰ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਦੀ ਟੀਮ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।