02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਰਈਆ ਮੰਡੀ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ

ਰਈਆ, 1 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਅੱਜ ਰਈਆ ਦਾਣਾ ਮੰਡੀ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪਹੁੰਚ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਨੂੰ ਖਰੀਦ ਸੀਜ਼ਨ ਸ਼ੁਰੂ ਹੋਣ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ, ਨਗਰ ਪੰਚਾਇਤ ਰਈਆ ਅਤੇ ਸ਼ੈਲਰ ਐਸੋ: ਦੇ ਪ੍ਰਧਾਨ ਸੰਜੀਵ ਭੰਡਾਰੀ, ਜਥੇਦਾਰ ਬਲਦੇਵ ਸਿੰਘ ਬੋਦੇਵਾਲ ਮੈਂਬਰ ਬਲਾਕ ਸੰਮਤੀ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਜੀਵ ਭੰਡਾਰੀ,ਚੇਅਰਮੈਨ ਗੁਰਦੇਵ ਸਿੰਘ ਖਾਲਸਾ, ਰਾਹੁਲ ਰਿਖੀ, ਮਣੀ ਨਈਅਰ, ਕਰਨ ਤ੍ਰੇਹਨ, ਸਮਰੱਥ ਭੰਡਾਰੀ, ਕਵਲਪ੍ਰੀਤ ਭੁੱਲਰ, ਅਭਿਨਵ ਜੋਸ਼ੀ, ਰਜੇਸ਼ ਟਾਂਗਰੀ, ਮਨੋਜ ਉਪੱਲ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਜਤਿਨ ਵਰਮਾ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।

ਅਜੀਤ ਡੈਸਕ 02-10-2026
ਰਈਆ, 1 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਅੱਜ ਰਈਆ ਦਾਣਾ ਮੰਡੀ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪਹੁੰਚ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਨੂੰ ਖਰੀਦ ਸੀਜ਼ਨ ਸ਼ੁਰੂ ਹੋਣ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ, ਨਗਰ ਪੰਚਾਇਤ ਰਈਆ ਅਤੇ ਸ਼ੈਲਰ ਐਸੋ: ਦੇ ਪ੍ਰਧਾਨ ਸੰਜੀਵ ਭੰਡਾਰੀ, ਜਥੇਦਾਰ ਬਲਦੇਵ ਸਿੰਘ ਬੋਦੇਵਾਲ ਮੈਂਬਰ ਬਲਾਕ ਸੰਮਤੀ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਜੀਵ ਭੰਡਾਰੀ,ਚੇਅਰਮੈਨ ਗੁਰਦੇਵ ਸਿੰਘ ਖਾਲਸਾ, ਰਾਹੁਲ ਰਿਖੀ, ਮਣੀ ਨਈਅਰ, ਕਰਨ ਤ੍ਰੇਹਨ, ਸਮਰੱਥ ਭੰਡਾਰੀ, ਕਵਲਪ੍ਰੀਤ ਭੁੱਲਰ, ਅਭਿਨਵ ਜੋਸ਼ੀ, ਰਜੇਸ਼ ਟਾਂਗਰੀ, ਮਨੋਜ ਉਪੱਲ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਜਤਿਨ ਵਰਮਾ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਿਸਾਨ ਗਗਨਦੀਪ ਸਿੰਘ ਗਗੜੇਵਾਲ ਅਤੇ ਪਰਮਿੰਦਰ ਸਿੰਘ ਜੱਲੂਪੁਰ ਦਾ ਉਨ੍ਹਾਂ ਦੀ ਫਸਲ ਖਰੀਦਣ ’ਤੇ ਮੂੰਹ ਮਿੱਠਾ ਕਰਵਾਇਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿਚ ਅੱਜ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕੀਤੀ ਜਾਵੇ ਅਤੇ ਮੰਡੀ ਵਿਚ ਸੁੱਕਾ ਝੋਨਾ ਲਿਆਂਦਾ ਜਾਵੇ।
ਪਿਛਲੀ ਖ਼ਬਰ ਨੰਗਲ ਵੰਝਾਂਵਾਲਾ ਵਿਖੇ ਨੌਜਵਾਨ ਦੀ ਭੇਦਭਰੇ ਹਾਲਾਤ ਵਿਚ ਹੋਈ ਮੌਤ ਅਗਲੀ ਖ਼ਬਰ ਮੀਟਿੰਗ ਦੌਰਾਨ ਹਲਕੇ ਵਿਚ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪ੍ਰਣ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।