02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ਼੍ਰੋਮਣੀ ਅਖੰਡ ਪਾਠੀ ਵੈਲਫੇਅਰ ਸੁਸਾਇਟੀ ਸਬ ਕਮੇਟੀ ਵਲੋਂ ਵਿਆਹ ਪੁਰਬ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਬਾਬਾ ਬਕਾਲਾ ਸਾਹਿਬ, 1 ਅਕਤੂਬਰ (ਰਾਜਨ)- ਇੱਥੇ ਸ਼੍ਰੋਮਣੀ ਅਖੰਡ ਪਾਠੀ ਵੈਲਫੇਅਰ ਸੁਸਾਇਟੀ ਸਬ ਕਮੇਟੀ ਬਾਬਾ ਬਕਾਲਾ ਸਾਹਿਬ ਵਲੋਂ ਭਾਈ ਮਨਪ੍ਰੀਤ ਸਿੰਘ ਭੁੱਲਰ ਮੁੱਖ ਸੇਵਾਦਾਰ ਅਤੇ ਭਾਈ ਧੰਨਾ ਸਿੰਘ ਗੁਲਸ਼ਨ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਹੋਈ। ਜਿਸ ਨੂੰ ਸੰਬੋਧਨ ਕਰਦਿਆਂ ਭਾਈ ਮਨਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸਤਿਕਾਰਯੋਗ ਮਾਤਾ ਜੀ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ, ਜੋ ਕਿ ਹਰ ਸਾਲ ਬਰਾਤ ਦੇ ਰੂਪ ਵਿੱਚ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਸਜਾ ਕੇ ਕਰਤਾਰਪੁਰ ਵਿਖੇ ਪਹੁੰਚਦਾ ਹੈ ਅਤੇ ਐਤਕੀਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮਿਸਲ ਸ਼ਹੀਦਾਂ ਤਰਨਾ ਦਲ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਐਤਵਾਰ, 4 ਅਕਤੂਬਰ ਨੂੰ ਸਜਾਇਆ ਜਾਵੇਗਾ ।

ਅਜੀਤ ਡੈਸਕ 02-10-2026
ਬਾਬਾ ਬਕਾਲਾ ਸਾਹਿਬ, 1 ਅਕਤੂਬਰ (ਰਾਜਨ)- ਇੱਥੇ ਸ਼੍ਰੋਮਣੀ ਅਖੰਡ ਪਾਠੀ ਵੈਲਫੇਅਰ ਸੁਸਾਇਟੀ ਸਬ ਕਮੇਟੀ ਬਾਬਾ ਬਕਾਲਾ ਸਾਹਿਬ ਵਲੋਂ ਭਾਈ ਮਨਪ੍ਰੀਤ ਸਿੰਘ ਭੁੱਲਰ ਮੁੱਖ ਸੇਵਾਦਾਰ ਅਤੇ ਭਾਈ ਧੰਨਾ ਸਿੰਘ ਗੁਲਸ਼ਨ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਹੋਈ। ਜਿਸ ਨੂੰ ਸੰਬੋਧਨ ਕਰਦਿਆਂ ਭਾਈ ਮਨਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸਤਿਕਾਰਯੋਗ ਮਾਤਾ ਜੀ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ, ਜੋ ਕਿ ਹਰ ਸਾਲ ਬਰਾਤ ਦੇ ਰੂਪ ਵਿੱਚ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਸਜਾ ਕੇ ਕਰਤਾਰਪੁਰ ਵਿਖੇ ਪਹੁੰਚਦਾ ਹੈ ਅਤੇ ਐਤਕੀਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮਿਸਲ ਸ਼ਹੀਦਾਂ ਤਰਨਾ ਦਲ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਐਤਵਾਰ, 4 ਅਕਤੂਬਰ ਨੂੰ ਸਜਾਇਆ ਜਾਵੇਗਾ । ਉਨ੍ਹਾਂ ਨੇ ਸਮੂੰਹ ਅਖੰਡ ਪਾਠੀ ਸਿੰਘਾਂ ਨੂੰ ਅਤੇ ਸਰਬੱਤ ਸੰਗਤਾਂ ਨੂੰ ਵੱਧ ਤੋਂ ਵੱਧ ਇਸ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਖੰਡ ਪਾਠੀ ਵੈਲਫੇਅਰ ਸੋਸਾਇਟੀ ਵੱਲੋਂ ਵੀ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਭਾਈ ਸੁਖਚੈਨ ਸਿੰਘ ਸੀਨੀਅਰ ਮੀਤ ਪ੍ਰਧਾਨ, ਭਾਈ ਅਰਜਨ ਸਿੰਘ ਸਠਿਆਲਾ, ਭਾਈ ਜਗਤਾਰ ਸਿੰਘ ਰਈਆ, ਭਾਈ ਸੁਖਵਿੰਦਰ ਸਿੰਘ ਪੱਖੋਕੇ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਮਾਨ ਮੁਨਾਫ਼ੇ ਸੰਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕਰਾਂਗੇ - ਬਲਿਹਾਰ ਜੇਠੂਵਾਲ ਅਗਲੀ ਖ਼ਬਰ ਸਬਜ਼ੀ ਮੰਡੀ ਵੱਲ੍ਹਾ ਦੀ ਬਦਲੀ ਜਾ ਰਹੀ ਨੁਹਾਰ-ਗੁਰਸੇਵਕ ਸਿੰਘ, ਬਿੰਦਰਾ ਵਿਧਾਇਕਾ ਜੀਵਨ ਜੋਤ ਕੌਰ ਨੇ ਵਿਕਾਸ ਕਾਰਜ ਕਰਵਾਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।