04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਦਲਜੀਤ ਸਿੰਘ ਮਿਆਦੀਆਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਸਮਰਪਿਤ ਵਰਕਰਾਂ ਨੂੰ ਕੀਤਾ ਸਨਮਾਨਿਤ

ਹਰਸਾ ਛੀਨਾ, 3 ਅਕਤੂਬਰ (ਕੜਿਆਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤਹਿਤ ਪੈਂਦੇ ਪਿੰਡ ਕੜਿਆਲ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਇਕ ਵਿਸ਼ੇਸ਼ ਇਕੱਤਰਤਾ ਬਗੀਚਾ ਸਿੰਘ ਮਨਿਆਲੀਆ ਦੀ ਅਗਵਾਈ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਨੂੰ ਸਮਰਪਿਤ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਦਲਜੀਤ ਸਿੰਘ ਮਿਆਦੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਹਾਜ਼ਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਰਕਰ ਕਿਸੇ ਵੀ ਸਿਆਸੀ ਪਾਰਟੀ ਦੀ ਰੀਡ ਦੀ ਹੱਡੀ ਹੁੰਦੇ ਹਨ ।

ਅਜੀਤ ਡੈਸਕ 04-10-2026
ਹਰਸਾ ਛੀਨਾ, 3 ਅਕਤੂਬਰ (ਕੜਿਆਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤਹਿਤ ਪੈਂਦੇ ਪਿੰਡ ਕੜਿਆਲ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਇਕ ਵਿਸ਼ੇਸ਼ ਇਕੱਤਰਤਾ ਬਗੀਚਾ ਸਿੰਘ ਮਨਿਆਲੀਆ ਦੀ ਅਗਵਾਈ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਨੂੰ ਸਮਰਪਿਤ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਦਲਜੀਤ ਸਿੰਘ ਮਿਆਦੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਹਾਜ਼ਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਰਕਰ ਕਿਸੇ ਵੀ ਸਿਆਸੀ ਪਾਰਟੀ ਦੀ ਰੀਡ ਦੀ ਹੱਡੀ ਹੁੰਦੇ ਹਨ । ਸ. ਮਿਆਦੀਆਂ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਪਿੰਡ ਕੜਿਆਲ ਨਾਲ ਸੰਬੰਧਿਤ ਵਰਕਰ ਬਗੀਚਾ ਸਿੰਘ ਦੀ ਇਕ ਹੋਰ ਸਿਆਸੀ ਪਾਰਟੀ ਨਾਲ ਸੰਬੰਧਿਤ ਵਰਕਰ ਨਾਲ ਜਿਤ ਨੂੰ ਲੈ ਕੇ ਵਾਇਰਲ ਹੋ ਰਹੀ ਵੀਡੀਓ ਦੇ ਵਾਇਰਲ ਹੋਣ ਦੌਰਾਨ ਪਾਰਟੀ ਵਰਕਰ ਦੀ ਹੌਂਸਲਾ ਅਫਜਾਈ ਕਰਨ ਅਤੇ ਮਨੋਂ ਬਲ ਵਧਾਉਣ ਦੇ ਮਕਸਦ ਨਾਲ ਪਾਰਟੀ ਵਰਕਰਾਂ ਦਾ ਸਨਮਾਨ ਕਰਨ ਲਈ ਪਿੰਡ ਕੜਿਆਲ ਪੁੱਜੇ ਸਨ । ਇਸ ਸਮੇਂ ਸ. ਮਿਆਦੀਆਂ ਨੇ ਪਾਰਟੀ ਨੂੰ ਸਮਰਪਿਤ ਪਿੰਡ ਕੜਿਆਲ ਦੇ ਨੌਜੁਆਨਾਂ ਬਗੀਚਾ ਸਿੰਘ ਮਨਿਆਲੀਆ, ਮੈਂਬਰ ਪੰਚਾਇਤ ਸਾਹਿਬ ਸਿੰਘ ਸੰਗਤਪੁਰੀਆ, ਵਿਰਸਾ ਸਿੰਘ, ਦਲੇਰ ਸਿੰਘ, ਕੌਮੀ ਕਬੱਡੀ ਖਿਡਾਰੀ ਪਾਲਾ ਸਿੰਘ, ਭੋਲਾ ਸਿੰਘ, ਬਾਵਾ ਸਿੰਘ ਵਡਾਲੀ ਵਾਲੇ, ਲਵਪ੍ਰੀਤ ਸਿੰਘ, ਕਸ਼ਮੀਰ ਸਿੰਘ ਸਮੇਤ ਹੋਰਨਾਂ ਪਾਰਟੀ ਵਰਕਰਾਂ ਨੂੰ ਸਿਰੁਪਾਉ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਦਾਣਾ ਮੰਡੀ ਗੱਗੋਮਾਹਲ ’ਚ ਮਜ਼ਦੂਰਾਂ ਵਲੋ ਮਾਰਕੀਟ ਕਮੇਟੀ ਦੇ ਪ੍ਰਬੰਧਾਂ ’ਤੇ ਕਿੰਤੂ-ਪ੍ਰੰਤੂ ਅਗਲੀ ਖ਼ਬਰ ਖ਼ਾਲਸਾ ਅਕੈਡਮੀ ਮਹਿਤਾ ਚੌਕ ਵਿਖੇ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ ਦੇ ਤੀਜੇ ਦਿਨ ਜ਼ਬਰਦਸਤ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।