ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾ ਪੂਰਵਕ ਕੀਤਾ ਯਾਦ
ਮਜੀਠਾ, 4 ਅਕਤੂਬਰ (ਮਨਿੰਦਰ ਸਿੰਘ ਸੋਖੀ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸਕੂਲ ਮੈਨੇਜ਼ਮੈਂਟ ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਦੀ ਅਗਵਾਈ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਾਂ ਅਤੇ ਉਨ੍ਹਾਂ ਵਲੋਂ ਦਰਸਾਏ ਸੱਚ ਤੇ ਅਹਿੰਸਾ ਦੇ ਮਾਰਗ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਦੇ ਜੀਵਨ ਨਾਲ ਸਬੰਧਤ ਭਾਸ਼ਣ, ਕਵਿਤਾਵਾਂ ਅਤੇ ਵਿਚਾਰ ਪੇਸ਼ ਕੀਤੇ ਗਏ।
ਮਜੀਠਾ, 4 ਅਕਤੂਬਰ (ਮਨਿੰਦਰ ਸਿੰਘ ਸੋਖੀ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸਕੂਲ ਮੈਨੇਜ਼ਮੈਂਟ ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਦੀ ਅਗਵਾਈ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਾਂ ਅਤੇ ਉਨ੍ਹਾਂ ਵਲੋਂ ਦਰਸਾਏ ਸੱਚ ਤੇ ਅਹਿੰਸਾ ਦੇ ਮਾਰਗ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਦੇ ਜੀਵਨ ਨਾਲ ਸਬੰਧਤ ਭਾਸ਼ਣ, ਕਵਿਤਾਵਾਂ ਅਤੇ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਐਮ.ਡੀ. ਡਾ: ਮੰਗਲ ਸਿੰਘ ਕਿਸ਼ਨਪੁਰੀ, ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ, ਮੁੱਖ ਪ੍ਰਬੰਧਕ ਹਰਜਿੰਦਰਪਾਲ ਕੌਰ, ਡਾਇਰੈਕਟਰ ਅਮਨਦੀਪ ਕੌਰ ਥਿੰਦ, ਇੰਜੀ: ਜਸਕੰਵਲ ਸਿੰਘ ਕਾਹਲੋਂ, ਪ੍ਰਿੰਸੀਪਲ ਮੀਨਾਕਸ਼ੀ ਤ੍ਰੇਹਨ, ਵਾਈਸ ਪ੍ਰਿੰਸੀਪਲ ਮੈਡਮ ਸ਼ਿਖਾ ਨੇ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਸਰਾਹਨਾ ਕੀਤੀ।