05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

‘ ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵੰਝਾਂਵਾਲਾ ਦੇ ਘਰ-ਘਰ ਪਹੁੰਚੇ ਵਿਧਾਇਕ ਧਾਲੀਵਾਲ

ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਿੰਡ ਵੰਝਾਂਵਾਲਾ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਮੁਹਿੰਮ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣਾ ਹੈ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੰਝਾਂਵਾਲਾ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂੰ ਕਰਵਾਉਂਦੇ ਹੋਏ ਨਾਲ ਚੇਅਰਮੈਨ ਅਜੀਤ ਸ਼ਾਹ ਵੰਝਾਂਵਾਲਾ ਤੇ ਹੋਰ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ 05-10-2026
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਿੰਡ ਵੰਝਾਂਵਾਲਾ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਮੁਹਿੰਮ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣਾ ਹੈ। ਇਸ ਮੌਕੇ ਮਸੀਹ ਭਲਾਈ ਬੋਰਡ ਹਲਕਾ ਅਜਨਾਲਾ ਦੇ ਚੇਅਰਮੈਨ ਅਜੀਤ ਮਸੀਹ ਵੰਝਾਂਵਾਲਾ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਕਿਹਾ ਕਿ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਲਗਾਤਾਰ ਹਲਕੇ ਦੇ ਪਿੰਡਾਂ ਵਿਚ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸਰਕਾਰੀ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਸਰਪੰਚ ਰਘਬੀਰ ਸਿੰਘ ਵੰਝਾਂਵਾਲਾ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਸਰਪੰਚ ਪਹਿਲਵਾਨ ਗੁਰਜੰਟ ਸਿੰਘ ਸਰਾਏ, ਸਰਪੰਚ ਧਨਵੰਤ ਸਿੰਘ ਧੰਨਾ ਸੈਂਸਰਾ, ਆੜ੍ਹਤੀ ਅੰਮ੍ਰਿਤਪਾਲ ਸਿੰਘ, ਸਰਦਾਰ ਮਸੀਹ, ਅਮਰ ਸਿੰਘ, ਰੱਖਾ ਮਸੀਹ, ਰੇਸ਼ਮ ਮਸੀਹ ਚੌਕੀਦਾਰ, ਵਿਲਸਨ ਮਸੀਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਘਰ ਵਿਖੇ ਵੱਡੀਆਂ ਸੇਵਾਵਾਂ ਨਿਭਾਉਣ ਬਦਲੇ ਡਾ. ਜਗਜੀਤ ਕੌਰ (ਗੁਨਤਾਸ ਹਸਪਤਾਲ) ਦਾ ਸਨਮਾਨ ਅਗਲੀ ਖ਼ਬਰ ਪਿੰਡ ਕੰਦੋਵਾਲੀ ਵਿਖੇ ਡੇਢ ਦਰਜਨ ਦੇ ਕਰੀਬ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।