05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੈਕਰਡ ਇੰਟਰਨੈਸ਼ਨਲ ਸਕੂਲ ਦੀ ਮਨਪ੍ਰੀਤ ਕੌਰ ਮਾਨ ਨੂੰ ਮਿਲਿਆ ਸਹੋਦਿਆ ਬੈਸਟ ਟੀਚਰ ਐਵਾਰਡ

ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸੈਕਰਡ ਇੰਟਰਨੈਸ਼ਨਲ ਸਕੂਲ, ਖਿਲਚੀਆਂ ਦੀ ਅਧਿਆਪਕਾ ਮਨਪ੍ਰੀਤ ਕੌਰ ਮਾਨ ਨੂੰ ਆਪਣੇ ਅਦਾਰੇ ਦੀ ‘ਸਹੋਦਿਆ ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਹਾਲ ਈ ਵਿਚ ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਆਰਮੀ ਪਬਲਿਕ ਸਕੂਲ, ਅੰਮ੍ਰਿਤਸਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ 100 ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਲਈ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ।

ਅਜੀਤ ਡੈਸਕ 05-10-2026
ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸੈਕਰਡ ਇੰਟਰਨੈਸ਼ਨਲ ਸਕੂਲ, ਖਿਲਚੀਆਂ ਦੀ ਅਧਿਆਪਕਾ ਮਨਪ੍ਰੀਤ ਕੌਰ ਮਾਨ ਨੂੰ ਆਪਣੇ ਅਦਾਰੇ ਦੀ ‘ਸਹੋਦਿਆ ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਹਾਲ ਈ ਵਿਚ ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਆਰਮੀ ਪਬਲਿਕ ਸਕੂਲ, ਅੰਮ੍ਰਿਤਸਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ 100 ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਲਈ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸੈਕਰਡ ਇੰਟਰਨੈਸ਼ਨਲ ਸਕੂਲ, ਖਿਲਚੀਆਂ, ਅੰਮ੍ਰਿਤਸਰ ਦੀ ਅਧਿਆਪਕਾ ਮਨਪ੍ਰੀਤ ਕੌਰ ਮਾਨ ਨੂੰ ਆਪਣੇ ਅਦਾਰੇ ਦੀ ਬੈਸਟ ਟੀਚਰ ਵਜੋਂ ਸਨਮਾਨਿਤ ਕੀਤਾ ਗਿਆ। ਮਨਪ੍ਰੀਤ ਕੌਰ ਮਾਨ ਨੂੰ ਸਨਮਾਨਿਤ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਮੈਡਮ ਰਾਜਦੀਪ ਜੈਨ, ਪ੍ਰਿੰਸੀਪਲ, ਆਰਮੀ ਪਬਲਿਕ ਸਕੂਲ, ਮੈਡਮ ਵਿਨੋਦਿਤਾ ਸਾਂਖਿਆਨ, ਪ੍ਰਿੰਸੀਪਲ ਸ੍ਰੀ ਰਾਮ ਆਸ਼ਰਮ ਸਕੂਲ, ਡਾ. ਧਰਮਵੀਰ ਸਿੰਘ, ਮੈਂਟਰ, ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ, ਮੈਡਮ ਉਪਾਸਨਾ ਟ੍ਰੇਜ਼ਰਰ ਸ਼ਾਮਲ ਸਨ । ਸੈਕਰਡ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਡਾ. ਧਰਮ ਵੀਰ ਸਿੰਘ ਨੇ ਮਨਪ੍ਰੀਤ ਕੌਰ ਮਾਨ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ।
ਪਿਛਲੀ ਖ਼ਬਰ ਗੁਰਪਾਲ ਸਿੰਘ ਸੰਧੂ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਕਾਰਜਕਾਰੀ ਮੈਂਬਰ ਨਿਯੁਕਤ ਅਗਲੀ ਖ਼ਬਰ ਮਾਂ ਦਾ ਦੁੱਧ ਬੱਚਿਆਂ ਨੂੰ ਕਈ ਬਿਮਾਰੀਆਂ ਤੋਂ ਰੱਖਦਾ ਸੁਰੱਖਿਅਤ-ਡਾ. ਸੁਪ੍ਰਿਯਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।