07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਨੇ ਜ਼ੋਨਲ ਪੱਧਰੀ ਅਥਲੈਟਿਕਸ ਮੀਟ ਵਿਚ ਜਿੱਤੇ 52 ਮੈਡਲ

ਚਵਿੰਡਾ ਦੇਵੀ, 6 ਅਕਤੂਬਰ (ਸਤਪਾਲ ਸਿੰਘ ਢੱਡੇ) — ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਜ਼ੋਨਲ ਪੱਧਰੀ ਅਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੜਕੇ-ਲੜਕੀਆਂ ਨੇ ਕੁੱਲ 52 ਮੈਡਲ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਬੀਤੇ ਦਿਨੀਂ ਹੋਈਆਂ ਜ਼ੋਨਲ ਪੱਧਰੀ ਅਥਲੈਟਿਕਸ ਖੇਡਾਂ ਵਿਚ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 07-10-2026
ਚਵਿੰਡਾ ਦੇਵੀ, 6 ਅਕਤੂਬਰ (ਸਤਪਾਲ ਸਿੰਘ ਢੱਡੇ) — ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਜ਼ੋਨਲ ਪੱਧਰੀ ਅਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੜਕੇ-ਲੜਕੀਆਂ ਨੇ ਕੁੱਲ 52 ਮੈਡਲ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਬੀਤੇ ਦਿਨੀਂ ਹੋਈਆਂ ਜ਼ੋਨਲ ਪੱਧਰੀ ਅਥਲੈਟਿਕਸ ਖੇਡਾਂ ਵਿਚ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਲੜਕੀਆਂ ਦੇ ਮੁਕਾਬਲਿਆਂ ਵਿਚ ਰਵਲੀਨ ਕੌਰ ਨੇ ਡਿਸਕਸ ਥਰੋਅ ਵਿਚ ਸੋਨ ਅਤੇ ਸ਼ਾਟ ਪੁੱਟ ਵਿਚ ਚਾਂਦੀ ਦਾ ਤਮਗਾ ਹਾਸਿਲ ਕੀਤਾ। ਲਵਨੀਤ ਕੌਰ ਨੇ ਡਿਸਕਸ ਥਰੋਅ ਅਤੇ ਸ਼ਾਟ ਪੁੱਟ ਵਿਚ ਚਾਂਦੀ ਦੇ ਤਮਗੇ ਜਿੱਤੇ। ਏਕਮਜੋਤ ਕੌਰ ਨੇ ਹਾਈ ਜੰਪ ਅਤੇ ਲੌਂਗ ਜੰਪ ਵਿਚ ਸੋਨ ਤਮਗੇ ਹਾਸਿਲ ਕੀਤੇ। ਅਨੰਤਦੀਪ ਕੌਰ ਨੇ 100 ਮੀਟਰ ਦੌੜ ਅਤੇ ਹਾਈ ਜੰਪ ਵਿਚ ਚਾਂਦੀ ਦੇ ਤਮਗੇ ਜਿੱਤੇ, ਜਦਕਿ ਨਵਰੋਜ ਕੌਰ ਨੇ 400 ਮੀਟਰ ਦੌੜ ਵਿਚ ਕਾਂਸੀ ਦਾ ਤਮਗਾ ਹਾਸਿਲ ਕੀਤਾ। 4 x100 ਮੀਟਰ ਰੀਲੇਅ ਵਿਚ ਅਨੰਤਦੀਪ ਕੌਰ, ਨਵਰੋਜ ਕੌਰ, ਏਕਮਜੋਤ ਕੌਰ ਅਤੇ ਗੁਰਲੀਨ ਕੌਰ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰਡਰ-17 ਵਰਗ ਵਿਚ ਦਮਨਦੀਪ ਕੌਰ ਨੇ ਸ਼ਾਟ ਪੁੱਟ ਅਤੇ ਡਿਸਕਸ ਥਰੋਅ ਵਿਚ ਸੋਨ ਤਮਗੇ ਜਿੱਤੇ, ਜਦਕਿ ਏਕਮਦੀਪ ਕੌਰ ਨੇ ਡਿਸਕਸ ਥਰੋਅ ਵਿਚ ਕਾਂਸੀ ਦਾ ਤਮਗਾ ਹਾਸਿਲ ਕੀਤਾ। ਅੰਡਰ-19 ਵਰਗ ਵਿਚ ਅਬਨੂਰ ਬਾਠ ਨੇ ਹਾਈ ਜੰਪ ਅਤੇ ਟ੍ਰਿਪਲ ਜੰਪ ਵਿਚ ਸੋਨ ਤਮਗੇ ਜਿੱਤੇ। ਮਨਰੀਤ ਕੌਰ ਨੇ 100 ਮੀਟਰ ਦੌੜ ਅਤੇ ਜੈਵਲਿਨ ਥਰੋਅ ਵਿਚ ਸੋਨ ਤਮਗੇ ਹਾਸਿਲ ਕੀਤੇ। ਵਿਦਿਆਰਥੀਆਂ ਨੇ ਇਹ ਮੁਕਾਬਲੇ ਕੋਚ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਖੇਡੇ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰਸੀਪਲ ਨਿਤਿਕਾ ਸੇਠੀ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਰਣੀਕੇ ਦੀ ਅਗਵਾਈ ’ਚ ਸੁਖਬੀਰ ਅੱਜ ਅਟਾਰੀ ਹਲਕੇ ਦੇ ਪਿੰਡ ਚੀਚਾ ਵਿਖੇ ਡੋਰ-ਟੂ-ਡੋਰ ਮੁਹਿੰਮ ਦਾ ਕਰਨਗੇ ਆਗਾਜ਼ : ਸਰਨਬੀਰ... ਅਗਲੀ ਖ਼ਬਰ ਹਲਕਾ ਮਜੀਠਾ ਦੇ ਡੇਰਾ ਕਾਜ਼ੀਆਣਾ ਵਿਖੇ ਕਿਸਾਨ ਦੀਆਂ ਤਿੰਨ ਕੀਮਤੀ ਲਵੇਰੀਆਂ ਮੱਝਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।