07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਜੀਠੀਆ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ– ਸੰਦੀਪ ਸਿੰਘ ਏ. ਆਰ .

ਜੰਡਿਆਲਾ ਗੁਰੂ, 6 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਨਾਲ ਸੰਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੀ ਇਕੱਤਰਤਾ ਪਿੰਡ ਤਾਰਾਗੜ੍ਹ ਤਲਾਵਾਂ ਵਿਖੇ ਬੀ. ਸੀ.

ਅਜੀਤ ਡੈਸਕ 07-10-2026
ਜੰਡਿਆਲਾ ਗੁਰੂ, 6 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਨਾਲ ਸੰਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੀ ਇਕੱਤਰਤਾ ਪਿੰਡ ਤਾਰਾਗੜ੍ਹ ਤਲਾਵਾਂ ਵਿਖੇ ਬੀ.ਸੀ. ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ। ਇਸ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਐੱਸ.ਆਈ.ਟੀ. ਵਲੋਂ ਸੰਮੰਨ ਕੀਤੇ ਜਾਣ ਦੇ ਮਾਮਲੇ ਸੰਬੰਧੀ ਵਿਚਾਰ-ਵਟਾਂਦਰਾ ਕਰਦਿਆਂ ਆਗੂਆਂ ਨੇ ਰੋਸ ਪ੍ਰਗਟ ਕੀਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸੰਦੀਪ ਸਿੰਘ ਏ.ਆਰ. ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਵਧ ਰਹੀਆਂ ਸਰਗਰਮੀਆਂ ਅਤੇ ਬਿਕਰਮ ਸਿੰਘ ਮਜੀਠੀਆ ਦੀ ਪਾਰਟੀ ਅੰਦਰ ਸਰਗਰਮ ਭੂਮਿਕਾ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸੰਦੀਪ ਸਿੰਘ ਏ.ਆਰ. ਨੇ ਕਿਹਾ ਕਿ ਅਕਾਲੀ ਵਰਕਰ ਬਿਕਰਮ ਸਿੰਘ ਮਜੀਠੀਆ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ । ਇਸ ਮੌਕੇ ਸਰਬਜੀਤ ਸਿੰਘ ਬੀ.ਸੀ. ਵਿੰਗ ਪ੍ਰਧਾਨ, ਸਾਬਕਾ ਸਰਪੰਚ ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਵਰਪਾਲ, ਯਾਦਵਿੰਦਰ ਸਿੰਘ ਯਾਦ, ਗੁਰਵਿੰਦਰ ਸਿੰਘ, ਪ੍ਰੇਮ ਸਿੰਘ, ਮੌਨ ਸਿੰਘ, ਅਮੀਰ ਸਿੰਘ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸੇਵਾ ਸਿੰਘ, ਕੁਲਵਿੰਦਰ ਸਿੰਘ ਪ੍ਰਧਾਨ, ਪ੍ਰੇਮ ਚੰਦ, ਲਾਡੀ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਦਾਰੰਗ ਵਿਖੇ ਬਲਵਿੰਦਰ ਲਾਡੀ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਤੱਕ ਦੇ ਸਿਹਤ ਬੀਮਾ ਕਾਰਡ ਵੰਡੇ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅਨੰਦਪੁਰ ਸਾਹਿਬ ਲਈ ਸ਼ਰਧਾਲੂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।