ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਹਰ ਹਲਕੇ ਵਿਚ ਪਾਰਟੀ ਹੋਵੇਗੀ ਮਜਬੂਤ : ਸਤਬੀਰ ਗਿੱਲ
ਜੇਠੂਵਾਲ, 8 ਅਕੂਤਬਰ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਸਤਬੀਰ ਸਿੰਘ ਗਿੱਲ ਵਲੋਂ ਕਾਂਗਰਸ ਹਾਈ ਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਸੂਬਾ ਕਾਂਗਰਸ ਦਾ ਪ੍ਰਧਾਨ ਬਣਨ ਤੇ ਵਧਾਈ ਦਿੰਦਿਆਂ ਕਿਹਾ ਕਿ ਪ੍ਰਗਟ ਸਿੰਘ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਪੰਜਾਬ ਦੇ ਹਰ ਹਲਕੇ ਵਿਚ ਕਾਂਗਰਸ ਹੋਰ ਮਜਬੂਤ ਹੋਵੇਗੀ, ਜਿਸ ਨਾਲ ਧੜਿਆਂ ਵਿਚ ਵੰਡੀ ਕਾਂਗਰਸ ਪਾਰਟੀ ਇਕ ਮੁੱਠ ਹੋਈ ਹੈ ਅਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਹੌਸਲੇ ਪਾਰਟੀ ਪ੍ਰਤੀ ਹੋਰ ਬੁਲੰਦ ਹੋਏ ਹਨ। ਉਨਾਂ ਕਿਹਾ ਕਿ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਾਵਾਂਗੇ।
ਅਜੀਤ ਡੈਸਕ
09-10-2026