09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਭ੍ਰਿਸ਼ਟਾਚਾਰ ’ਚ ਗਲਤਾਨ ਮਾਨ ਸਰਕਾਰ ਦਾ ਚਿਹਰਾ ਨੰਗਾ ਹੋਇਆ – ਸਾਬਕਾ ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 8 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਦੇ ਦਫਤਰਾਂ ਵਿਚ ਭ੍ਰਿਸ਼ਟਾਚਾਰ ਨਾਲ ਸਬੰਧਿਤ ਮਾਮਲਿਆਂ ਦੀ ਜਾਂਚ ਸੀ. ਬੀ.

ਪਿੰਡ ਦੌਲ਼ੋ ਨੰਗਲ ਵਿਖੇ ਚੇਅਰਮੈਨ ਗੁਰਦਿਆਲ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ । ਨਾਲ ਹਨ ਸਰਪੰਚ ਦਲਜੀਤ ਸਿੰਘ ਭੱਪੀ, ਹਰਪਾਲ ਸਿੰਘ ਜਲਾਲਾਂਬਾਦ । ਤਸਵੀਰ-ਸ਼ੇਲਿੰਦਰਜੀਤ ਸਿੰਘ ਰਾਜਨ 09-10-2026
ਬਾਬਾ ਬਕਾਲਾ ਸਾਹਿਬ, 8 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਦੇ ਦਫਤਰਾਂ ਵਿਚ ਭ੍ਰਿਸ਼ਟਾਚਾਰ ਨਾਲ ਸਬੰਧਿਤ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੇ ਜਾਣ ਤੋਂ ਬਾਅਦ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਇੱਥੇ ਪ੍ਰਤੀਕਰਮ ਪ੍ਰਗਟ ਕਰਦਿਆ ਕਿਹਾ ਹੈ ਕਿ ਸੀ.ਬੀ.ਆਈ. ਨੇ ਹੁਣ ਅਧਿਕਾਰਤ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਅਤੇ ਉਨ੍ਹਾਂ ਦੇ ਓ.ਐਸ.ਡੀ. ਦੇ ਦੁਆਲੇ ਕਥਿਤ ਤੌਰ ’ਤੇ ਚੱਲ ਰਹੇ ਭ੍ਰਿਸ਼ਟਾਚਾਰ ਦੇ ਨੈੱਟਵਰਕ ਨੂੰ ਲੈ ਕੇ ਐਫ.ਆਈ.ਆਰ. ਦਰਜ ਕਰ ਲਈ ਹੈ । ਹਾਈਕੋਰਟ ਦੇ ਨਿਰਦੇਸ਼ਾਂ ਤਹਿਤ ਜਾਂਚ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਪੰਜਾਬ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਸਾਰਾ ਸਿਸਟਮ ਕੌਣ ਚਲਾ ਰਿਹਾ ਹੈ । ਉਨ੍ਹਾ ਕਿਹਾ ਕਿ ਸਾਰਾ ਕੁਝ ਨੰਗਾ ਹੋਣ ’ਤੇ ਭਗਵੰਤ ਮਾਨ ਨੂੰ ਹੁਣ ਨੈਤਕਿਤਾ ਦੇ ਆਧਾਰ ‘ਤੇ ਅਸਤੀਫਾ ਦੇਣਾ ਚਾਹੀਦਾ ਹੈ । ਅੱਜ ਇੱਥੇ ਪਿੰਡ ਦੌਲ਼ੋ ਨੰਗਲ ਵਿਖੇ ਚੇਅਰਮੈਨ ਗੁਰਦਿਆਲ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਸ: ਭਲਾਈਪੁਰ ਨੇ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੇ ਜਾਇਜ਼ ਹੱਕ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪੈ ਰਿਹਾ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਬਲਕਾਰ ਸਿੰਘ ਬੱਲ, ਪ੍ਰਧਾਨ ਰੌਬਿਨ ਮਾਨ, ਗੁਰਦਿਆਲ ਸਿੰਘ ਕੰਗ ਬੁਟਾਰੀ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ (ਦੋਵੇਂ ਮੈਂਬਰ ਬਲਾਕ ਸੰਮਤੀ), ਹਰਪਾਲ ਸਿੰਘ ਜਲਾਲਾਂਬਾਦ, ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ, ਦਲੇਰ ਸਿੰਘ ਸਰਲੀ, ਹਰਿੰਦਰ ਸਿੰਘ ਮੱਲ੍ਹਾ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਗੁਰਬਿੰਦਰ ਸਿੰਘ ਸਾਬੀ ਕੋਟ ਮਹਿਤਾਬ, ਜਗਦੀਪ ਸਿੰਘ ਮਾਨ, ਨੌਬੀ ਨਰੋਤਮਪੁਰ, ਗੁਰਮੇਜ ਸਿੰਘ ਚੀਮਾਂ ਵੜੈਚ ਅਤੇ ਹੋਰ ਹਾਜ਼ਰ ਸਨ । 07 ਏਐਸਆਰ108
ਪਿਛਲੀ ਖ਼ਬਰ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਨੈਸ਼ਨਲ ਹਾਕੀ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲਿਆਂ ਦੀ ਸਮਾਪਤੀ ਅਗਲੀ ਖ਼ਬਰ ਸਹਾਇਕ ਡਾਇਰੈਕਟਰ ਸਵਦੇਸ਼ ਪ੍ਰਤਾਪ ਸਿੰਘ ਵਲੋਂ ਜਨਗਣਨਾ ਦੇ ਦੂਜੇ ਪੜਾਅ ਦੀ ਸਿਖਲਾਈ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।