ਪਿੰਡ ਮੌੜੇ ਖੂਹ ਕੰਗਾਂ ਵਾਲਾ ਵਿਖੇ ਜੋੜ ਮੇਲੇ ਨੂੰ ਸਮਰਪਿਤ ਧਾਰਮਿਕ ਸਮਾਗਮ
ਚੋਗਾਵਾਂ, 8 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਧੰਨ-ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਮੌੜੇ ‘ਖੂਹ ਕੰਗਾਂ ਵਾਲਾ’ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਰਾਜਨ ਸਿੰਘ ਮੌੜੇ ਕਲਾਂ ਦੀ ਯੋਗ ਅਗਵਾਈ ਹੇਠ ਧਾਰਮਿਕ ਸਮਾਗਮ ਸੰਪੰਨ ਹੋਇਆ। ਸਮਾਗਮ ਦੌਰਾਨ ਰਾਗੀ, ਢਾਡੀ ਅਤੇ ਕਥਾਵਾਚਕ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਬਾਬਾ ਬੁੱਢਾ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ ਗਿਆ।
ਅਜੀਤ ਡੈਸਕ
09-10-2026