11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਕਾਲੀ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ-ਰਣੀਕੇ

ਜੇਠੂਵਾਲ/ਨਵਾਂ ਪਿੰਡ, 10 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ, ਜਸਪਾਲ ਸਿੰਘ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹੋਇਆਂ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਚੋਣ ਮੈਨੀਫੈਸਟੋ ਬਣਾਉਣ ਵਾਸਤੇ ਲੋਕਾਂ ਦੇ ਵਿਚਾਰ ਲਏ ਜਾ ਰਹੇ ਹਨ ਤਾਂ ਕਿ ਅਕਾਲੀ ਸਰਕਾਰ ਬਣਨ ਤੇ ਹਰੇਕ ਵਰਗ ਨਾਲ ਸੰਬੰਧਿਤ ਲੋਕਾਂ ਨੂੰ ਬਣਦੀਆਂ ਸਹੂਲਤਾਂ ਮਿਲ ਸਕਣ ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਅਕਾਲੀ ਵਰਕਰ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ। ਜਥੇਦਾਰ ਰਣੀਕੇ ਨੇ ਕਿਹਾ ਕਿ ਲੋਕ ਅੱਜ ਵੀ ਅਕਾਲੀ ਸਰਕਾਰ ਵੇਲੇ ਮਿਲੀਆਂ ਸਹੂਲਤਾਂ ਨੂੰ ਯਾਦ ਕਰ ਰਹੇ ਨੇ ਜੋ ਆਪ ਪਾਰਟੀ ਲੋਕਾਂ ਨੂੰ ਸਹੂਲਤਾਂ ਦੇਣ ਬਾਰੇ ਐਲਾਨ ਕਰ ਰਹੀ ਹੈ ਇਹ ਸਿਰਫ ਬਿਆਨਬਾਜੀ ਤੱਕ ਸੀਮਤ ਹੈ ਅਤੇ ਕਿਸੇ ਵੀ ਵਰਗ ਨਾਲ ਸਬੰਧਤ ਲੋਕਾਂ ਨੂੰ ਕੋਈ ਵੀ ਸਹੂਲਤ ਨਹੀਂ ਮਿਲ ਰਹੀ ਪਰ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਬਾਰੇ ਆਪਣੇ ਚੋਣ ਮੈਨੀਫੈਸਟੋ ਤਿਆਰ ਕਰਨ ਤੋਂ ਪਹਿਲਾਂ ਹੀ ਪਿੰਡ ਪਿੰਡ ਮੀਟਿੰਗਾਂ ਕਰਕੇ ਲੋਕਾਂ ਦੇ ਵਿਚਾਰ ਲਏ ਜਾ ਰਹੇ ਹਨ।

ਅਜੀਤ ਡੈਸਕ 11-10-2026
ਜੇਠੂਵਾਲ/ਨਵਾਂ ਪਿੰਡ, 10 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ, ਜਸਪਾਲ ਸਿੰਘ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹੋਇਆਂ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਚੋਣ ਮੈਨੀਫੈਸਟੋ ਬਣਾਉਣ ਵਾਸਤੇ ਲੋਕਾਂ ਦੇ ਵਿਚਾਰ ਲਏ ਜਾ ਰਹੇ ਹਨ ਤਾਂ ਕਿ ਅਕਾਲੀ ਸਰਕਾਰ ਬਣਨ ਤੇ ਹਰੇਕ ਵਰਗ ਨਾਲ ਸੰਬੰਧਿਤ ਲੋਕਾਂ ਨੂੰ ਬਣਦੀਆਂ ਸਹੂਲਤਾਂ ਮਿਲ ਸਕਣ ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਅਕਾਲੀ ਵਰਕਰ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ। ਜਥੇਦਾਰ ਰਣੀਕੇ ਨੇ ਕਿਹਾ ਕਿ ਲੋਕ ਅੱਜ ਵੀ ਅਕਾਲੀ ਸਰਕਾਰ ਵੇਲੇ ਮਿਲੀਆਂ ਸਹੂਲਤਾਂ ਨੂੰ ਯਾਦ ਕਰ ਰਹੇ ਨੇ ਜੋ ਆਪ ਪਾਰਟੀ ਲੋਕਾਂ ਨੂੰ ਸਹੂਲਤਾਂ ਦੇਣ ਬਾਰੇ ਐਲਾਨ ਕਰ ਰਹੀ ਹੈ ਇਹ ਸਿਰਫ ਬਿਆਨਬਾਜੀ ਤੱਕ ਸੀਮਤ ਹੈ ਅਤੇ ਕਿਸੇ ਵੀ ਵਰਗ ਨਾਲ ਸਬੰਧਤ ਲੋਕਾਂ ਨੂੰ ਕੋਈ ਵੀ ਸਹੂਲਤ ਨਹੀਂ ਮਿਲ ਰਹੀ ਪਰ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਬਾਰੇ ਆਪਣੇ ਚੋਣ ਮੈਨੀਫੈਸਟੋ ਤਿਆਰ ਕਰਨ ਤੋਂ ਪਹਿਲਾਂ ਹੀ ਪਿੰਡ ਪਿੰਡ ਮੀਟਿੰਗਾਂ ਕਰਕੇ ਲੋਕਾਂ ਦੇ ਵਿਚਾਰ ਲਏ ਜਾ ਰਹੇ ਹਨ। ਇਸ ਮੌਕੇ ਅਕਾਲੀ ਦਲ ਦੇ ਸਰਕਲ ਪੰਡੋਰੀ ਦੇ ਪ੍ਰਧਾਨ ਸਰਨਬੀਰ ਸਿੰਘ ਸੋਹੀ, ਯੂਥ ਅਕਾਲੀ ਦਲ ਦੇ ਪ੍ਰਧਾਨ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਜਰਨੈਲ ਸਿੰਘ, ਤਰਸੇਮ ਸਿੰਘ ਪੰਚ, ਹਰਜਿੰਦਰ ਸਿੰਘ, ਦਲਬੀਰ ਸਿੰਘ, ਪੰਚ ਗੁਰਮੀਤ ਕੌਰ, ਪੰਚ ਸਰਪੰਚ, ਲਾਭ ਸਿੰਘ, ਅਮਨਦੀਪ ਸਿੰਘ, ਦਲਬੀਰ ਸਿੰਘ, ਠੇਕੇਦਾਰ ਦਲਜੀਤ ਸਿੰਘ, ਮਨਜੀਤ ਸਿੰਘ ਸਮੇਤ ਹੋਰ ਅਕਾਲੀ ਵਰਕਰ ਸ਼ਾਮਿਲ ਸਨ।
ਪਿਛਲੀ ਖ਼ਬਰ ਜਨਾਲਾ ਨੇੜਲੇ ਪਿੰਡ ਲੱਖੂਵਾਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ, ਨਸ਼ਾ ਤਸਕਰਾਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਅਗਲੀ ਖ਼ਬਰ ਅਜਨਾਲਾ ਵਿਖੇ ਅੱਜ ਤੋਂ ਸ਼ੁਰੂ ਹੋਵੇਗੀ ਰਾਮਲੀਲ੍ਹਾ ਸ਼ੁਰੂ, ਉਦਘਾਟਨ ਸਾਬਕਾ ਨਗਰ ਪੰਚਾਇਤ ਪ੍ਰਧਾਨ ਢਿੱਲੋਂ ਕਰਨਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।