11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਤਰਨਾ ਦਲ ਵਲੋਂ ਸਰੋਵਰ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ

ਬਾਬਾ ਬਕਾਲਾ ਸਾਹਿਬ, 10 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ਼ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੀ ਅਗਵਾਈ ਹੇਠ ਸਰੋਵਰ ਬਾਬਾ ਗੁਰਮੁੱਖ ਸਿੰਘ, ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉਘੇ ਪੰਥਕ ਕਵੀਸ਼ਰ-ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 45 ਦੇ ਕਰੀਬ ਪ੍ਰਾਣੀ ਅੰਮ੍ਰਿਤ ਛਕਕੇ ਗੁਰੂ ਵਾਲੇ ਬਣੇ ।

ਅਜੀਤ ਡੈਸਕ 11-10-2026
ਬਾਬਾ ਬਕਾਲਾ ਸਾਹਿਬ, 10 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ਼ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੀ ਅਗਵਾਈ ਹੇਠ ਸਰੋਵਰ ਬਾਬਾ ਗੁਰਮੁੱਖ ਸਿੰਘ, ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉਘੇ ਪੰਥਕ ਕਵੀਸ਼ਰ-ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 45 ਦੇ ਕਰੀਬ ਪ੍ਰਾਣੀ ਅੰਮ੍ਰਿਤ ਛਕਕੇ ਗੁਰੂ ਵਾਲੇ ਬਣੇ । ਇਸ ਮੌਕੇ ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਭਗਵਾਨ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ (ਨੀਡਜ਼ ਹੌਲਸੇਲ ਵਾਲੇ), ਜ: ਜਰਨੈਲ ਸਿੰਘ ਚੀਮਾਂਬਾਠ, ਅੰਮ੍ਰਿਤਪਾਲ ਸਿੰਘ ਚੀਮਾਂਬਾਠ, ਜਥੇਦਾਰ ਆਤਮਾ ਸਿੰਘ (ਪਰਿਵਾਰ ਬਾਬਾ ਨੰਦ ਸਿੰਘ ਨੰਗਲੀ), ਪ੍ਰਿੰਸੀਪਲ ਦਿਲਬਾਗ ਸਿੰਘ ਭੁੱਲਰ, ਭਾਈ ਹਰਪ੍ਰੀਤ ਸਿੰਘ ਖਾਲਸਾ (ਮੁਖੀ ਸਿੱਖ ਜੀਵਨ ਜਾਚ ਸੰਸਥਾ), ਭਾਈ ਮਨਜੀਤ ਸਿੰਘ ਕਥਾ ਵਾਚਕ, ਜਸਪ੍ਰੀਤ ਸਿੰਘ (ਹਿੰਦ ਦੀ ਚਾਦਰ ਬਿਰਧ ਆਸ਼ਰਮ), ਭਾਈ ਗੁਰਜੰਟ ਸਿੰਘ ਪੱਡੇਆਣਾ (ਮੁਖੀ ਧੀਆਂ ਦੇ ਰਖਵਾਲੇ ਸੰਸਥਾ), ਬਲਬੀਰ ਸਿੰਘ ਬਾਊ, ਬਾਬਾ ਤਰਨਾ ਸਿੰਘ, ਬਾਬਾ ਸ਼ੇਰ ਸਿੰਘ ਅਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਕਾਂਗਰਸ ਤੇ ਆਪ ਨੇ ਸੂਬੇ ਨੂੰ 10 ਵਰ੍ਹਿਆਂ ’ਚ ਕੀਤਾ ਕੰਗਾਲ- ਰਣੀਕੇ ਅਗਲੀ ਖ਼ਬਰ ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਡੀ.ਈ.ਓ. ਸੈਕੰਡਰੀ ਅੰਮ੍ਰਿਤਸਰ ਵਲੋਂ ਬੁਤਾਲਾ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਵਿਚ ਸ਼ਮੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।