ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅਜਨਾਲਾ ਤੋਂ ਮਥੁਰਾ-ਵਰਿੰਦਾਵਨ ਲਈ ਨੌਵੀਂ ਬੱਸ ਰਵਾਨਾ
ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ ਸ਼ਹਿਰ ਤੋਂ ਮਥੁਰਾ ਅਤੇ ਵਰਿੰਦਾਵਨ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਨੌਵੀਂ ਬੱਸ ਰਵਾਨਾ ਕੀਤੀ ਗਈ।
ਅਜਨਾਲਾ ਤੋਂ ਮਥੁਰਾ-ਵਰਿੰਦਾਵਨ ਲਈ ਸ਼ਰਧਾਲੂਆਂ ਦੀ ਨੌਵੀਂ ਬੱਸ ਰਵਾਨਾ ਕਰਦੇ ਹੋਏ ਸ਼ਹਿਰੀ ਪ੍ਰਧਾਨ ਅਮਿਤ ਔਲ ਨਾਲ ਖੜ੍ਹੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂ, ਗੋਰਾ ਸੱਗੂ ਤੇ ਹੋਰ ਆਗੂ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
12-10-2026