13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੇਂਟ ਸੋਲਜਰ ਸਕੂਲ ਵਿਖੇ ਅੰਤਰਰਾਸ਼ਟਰੀ ਬੇਟੀ ਦਿਵਸ ਮਨਾਇਆ

ਜੰਡਿਆਲਾ ਗੁਰੂ, 12 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਅੰਤਰਰਾਸ਼ਟਰੀ ਬੇਟੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਈ ਵਿਸ਼ੇਸ਼ ਅਸੈਂਬਲੀ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਧੀਆਂ ਦੇ ਅਧਿਕਾਰਾਂ, ਸਿੱਖਿਆ, ਸੁਰੱਖਿਆ, ਸਨਮਾਨ ਅਤੇ ਲਿੰਗ ਸਮਾਨਤਾ ਪ੍ਰਤੀ ਜਾਗਰੂਕਤਾ ਫੈਲਾਉਣ ਦਾ ਸੁਨੇਹਾ ਦਿੱਤਾ।

ਅਜੀਤ ਡੈਸਕ 13-10-2026
ਜੰਡਿਆਲਾ ਗੁਰੂ, 12 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਅੰਤਰਰਾਸ਼ਟਰੀ ਬੇਟੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਈ ਵਿਸ਼ੇਸ਼ ਅਸੈਂਬਲੀ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਧੀਆਂ ਦੇ ਅਧਿਕਾਰਾਂ, ਸਿੱਖਿਆ, ਸੁਰੱਖਿਆ, ਸਨਮਾਨ ਅਤੇ ਲਿੰਗ ਸਮਾਨਤਾ ਪ੍ਰਤੀ ਜਾਗਰੂਕਤਾ ਫੈਲਾਉਣ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਵਿਸ਼ੇ ਤਹਿਤ ਸੁੰਦਰ ਪੋਸਟਰ ਤਿਆਰ ਕੀਤੇ ਅਤੇ ਪ੍ਰਭਾਵਸ਼ਾਲੀ ਨਾਅਰਿਆਂ ਰਾਹੀਂ ਧੀਆਂ ਨੂੰ ਸਮਾਜ ਵਿਚ ਬਰਾਬਰ ਦਾ ਦਰਜਾ ਦੇਣ ਦੀ ਅਪੀਲ ਕੀਤੀ। ਅਧਿਆਪਕਾਂ ਨੇ ਧੀਆਂ ਨੂੰ ਸਮਰਪਿਤ ਭਾਵਨਾਤਮਕ ਕਵਿਤਾਵਾਂ ਅਤੇ ਪ੍ਰੇਰਨਾਦਾਇਕ ਭਾਸ਼ਣ ਪੇਸ਼ ਕੀਤੇ। ਸਮਾਗਮ ਦੀ ਵਿਸ਼ੇਸ਼ ਖਿੱਚ ਇਕਲੌਤੀ ਸੰਤਾਨ ਵਜੋਂ ਧੀ ਵਾਲੇ ਮਾਪਿਆਂ ਦਾ ਸਨਮਾਨ ਸਮਾਰੋਹ ਰਿਹਾ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਅੱਜ ਦੀਆਂ ਧੀਆਂ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ। ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਪੁੱਤਰਾਂ ਅਤੇ ਧੀਆਂ ਵਿਚ ਕੋਈ ਭੇਦਭਾਵ ਨਾ ਕਰਨ ਅਤੇ ਧੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਦਾ ਪੂਰਾ ਸਾਥ ਦੇਣ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ‘ਧੀ ਬਚਾਓ, ਧੀ ਪੜ੍ਹਾਓ ਅਤੇ ਧੀ ਨੂੰ ਸਸ਼ਕਤ ਬਣਾਓ’ ਦਾ ਸੁਨੇਹਾ ਦਿੰਦਿਆਂ ਧੀਆਂ ਦੇ ਸਨਮਾਨ ਅਤੇ ਬਰਾਬਰੀ ਲਈ ਜਾਗਰੂਕਤਾ ਫੈਲਾਉਣ ਦਾ ਅਹਿਦ ਲਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਸਾਹਿਲ ਸ਼ਰਮਾ, ਸਕੂਲ ਦੇ ਪ੍ਰਿੰਸੀਪਲ ਸੰਦੀਪ ਸ਼ਰਮਾ, ਵਾਈਸ ਪ੍ਰਿੰਸੀਪਲ ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨਿਲਾਕਸ਼ੀ ਗੁਪਤਾ, ਕੋਆਰਡੀਨੇਟਰ ਮਮਤਾ ਅਰੋੜਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਬੁਤਾਲਾ ਵਿਖੇ ਉਲੰਪੀਅਨ ਦਿਲਪ੍ਰੀਤ ਸਿੰਘ ਹਾਕੀ ਖਿਡਾਰੀ ਨੂੰ ਸੋਨੇ ਦਾ ਤਗਮਾ ਜਿੱਤਣ ’ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਮੁਢਲੀਆਂ ਸਹੂਲਤਾਂ ਤੋਂ ਸੱਖਣਾ ਜੰਡਿਆਲਾ ਗੁਰੂ (ਗਹਿਰੀ ਮੰਡੀ) ਦਾ ਰੇਲਵੇ ਸਟੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।