13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨਾਗ ਕਲਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਇਕੱਤਰਤਾ

ਮਜੀਠਾ, 12 ਅਕਤੂਬਰ (ਮਨਿੰਦਰ ਸਿੰਘ ਸੋਖੀ)-ਪਿੰਡ ਨਾਗ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਕਿਰਤੀ ਕਿਸਾਨ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਜ਼ਿਲ੍ਹੇ ਦੇ ਅਤੇ ਸਰਕਲ ਮਜੀਠਾ ਦੇ ਪ੍ਰਮੁੱਖ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।

ਅਜੀਤ ਡੈਸਕ 13-10-2026
ਮਜੀਠਾ, 12 ਅਕਤੂਬਰ (ਮਨਿੰਦਰ ਸਿੰਘ ਸੋਖੀ)-ਪਿੰਡ ਨਾਗ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਕਿਰਤੀ ਕਿਸਾਨ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਜ਼ਿਲ੍ਹੇ ਦੇ ਅਤੇ ਸਰਕਲ ਮਜੀਠਾ ਦੇ ਪ੍ਰਮੁੱਖ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਨੇ ਵਿਸ਼ੇਸ਼ ਰੂਪ ਵਿਚ ਸ਼ਿਰਕਤ ਕੀਤੀ। ਮੀਟਿੰਗ ਵਿਚ ਲਏ ਗਏ ਫੈਸਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੈਸ ਸਕੱਤਰ ਕਾਬਲ ਸਿੰਘ ਛੀਨਾ ਨੇ ਦੱਸਿਆ ਕਿ ਮੀਟਿੰਗ ਵਿਚ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਦੋਹਾਂ ਜਥੇਬੰਦੀਆਂ ਦਾ ਆਪਸ ਵਿਚ ਰਲੇਵਾਂ ਕਰਕੇ ਕਿਰਤੀ ਕਿਸਾਨ ਯੂਨੀਅਨ ਦੇ ਝੰਡੇ ਥੱਲੇ ਕੰਮ ਕਰਨ ਦੇ ਫੈਸਲਾ ਕੀਤਾ ਗਿਆ ਹੈ। ਇਸ ਮੀਟਿੰਗ ਵਿਚ ਸਰਬ ਸੰਮਤੀ ਨਾਲ 24 ਮੈਂਬਰੀ ਸਰਕਲ ਮਜੀਠਾ ਦੀ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਦੇ ਅਹੁਦੇਦਾਰਾਂ ਵਿਚ ਪ੍ਰਧਾਨ ਜਸਪਾਲ ਸਿੰਘ ਨਾਗ ਨਵੇਂ, ਮੀਤ ਪ੍ਰਧਾਨ ਰਾਜ ਸਿੰਘ ਨਾਗ ਕਲਾਂ, ਗੋਪਾਲ ਸਿੰਘ ਸੋਹੀਆਂ ਕਲਾਂ, ਸਕੱਤਰ ਜਸਬੀਰ ਸਿੰਘ, ਪ੍ਰੈਸ ਸਕੱਤਰ ਜਗਪ੍ਰੀਤ ਸਿੰਘ ਕੋਟਲਾ ਗੁੱਜਰਾਂ, ਜੁਆਇੰਟ ਸਕੱਤਰ ਰਣਜੀਤ ਸਿੰਘ ਨਾਗ ਕਲਾਂ, ਖਜਾਨਚੀ ਨਰਿੰਦਰ ਸਿੰਘ ਨਾਗ ਕਲਾਂ, ਨਿਯੁਕਤ ਕੀਤੇ ਗਏ। ਇਸ ਮੌਕੇ ਕੁਲਦੀਪ ਸਿੰਘ ਮੀਤ ਪ੍ਰਧਾਨ, ਵਿਜੇ ਸ਼ਾਹ ਧਾਰੀਵਾਲ, ਸਤਨਾਮ ਸਿੰਘ ਝੰਡੇਰ, ਮੇਜਰ ਸਿੰਘ ਕੜਿਆਲ, ਸਾਰੇ ਜਿਲ੍ਹਾ ਮੀਤ ਪ੍ਰਧਾਨ, ਅਵਤਾਰ ਸਿੰਘ ਸ਼ਾਹ ਨਵੇਂ ਨਾਗ, ਹਰਦੀਪ ਸਿੰਘ ਨਾਗ ਖੁਰਦ, ਬੱਗਾ ਸਿੰਘ ਫੌਜੀ, ਹਰਦੇਵ ਸਿੰਘ ਵੀਰਮ, ਮੁਖਵੰਤ ਸਿੰਘ ਸੋਹੀਆਂ, ਮਾਸਟਰ ਬਲਰਾਜ ਸਿੰਘ ਆਬਾਦੀ ਵਰਪਾਲ, ਸਾਬ ਸਿੰਘ, ਕਲਬੀਰ ਸਿੰਘ ਸੋਹੀਆਂ ਕਲਾਂ ਆਦਿ ਵੀ ਹਾ਼ਜ਼ਰ ਸਨ।
ਪਿਛਲੀ ਖ਼ਬਰ ਸਰਹੱਦੀ ਪਿੰਡ ਦਸਮੇਸ਼ ਨਗਰ ਵਿਖੇ ਸਵ. ਨਰਿੰਦਰ ਸਿੰਘ ਦੀ ਯਾਦ ’ਚ ਤੀਸਰਾ ਕਬੱਡੀ ਕੱਪ ਕਰਵਾਇਆ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ (ਤਪ ਅਸਥਾਨ ਸ੍ਰੀ ਭੋਰਾ ਸਾਹਿਬ) , ਬਾਬਾ ਬਕਾਲਾ ਸਾਹਿਬ ਵਿਖੇ ਸੋਨੇ ਦੀ ਚੁਗਾਠ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।