ਚੇਤਨਪੁਰਾ ਵਿਖੇ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼
ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡ-ਪਿੰਡ ਤੇ ਘਰ-ਘਰ ਪਹੁੰਚ ਕਰਾਂਗੇ –ਜੋਧ ਸਿੰਘ ਸਮਰਾ
ਚੇਤਨਪੁਰਾ, 12 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਥਾਨਕ ਨਗਰ ਚੇਤਨਪੁਰਾ ਵਿਖੇ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ ਮੁਹਿੰਮ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।
ਚ
ਚੇਤਨਪੁਰਾ ਵਿਖੇ ਜੋਧ ਸਿੰਘ ਸਮਰਾ ਨੂੰ ਸਨਮਾਨਿਤ ਕਰਦੇ ਹੋਏ । ਤਸਵੀਰ : ਮਹਾਂਬੀਰ ਸਿੰਘ ਗਿੱਲ
13-10-2026
ਚੇਤਨਪੁਰਾ, 12 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਥਾਨਕ ਨਗਰ ਚੇਤਨਪੁਰਾ ਵਿਖੇ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ ਮੁਹਿੰਮ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪਾਰਟੀ ਦੀ ਵਿਚਾਰਧਾਰਾ, ਪੰਜਾਬ ਦੇ ਹਿੱਤਾਂ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ’ਤੇ ਜ਼ੋਰ ਦਿੱਤਾ ਗਿਆ । ਇਸ ਮੌਕੇ ਜੋਧ ਸਿੰਘ ਸਮਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਦੀ ਖੇਤਰੀ ਪਾਰਟੀ ਹੈ, ਜਿਸ ਦਾ ਸੂਬੇ ਦੀ ਰਾਜਨੀਤੀ, ਪੰਜਾਬੀਅਤ ਅਤੇ ਪੰਥਕ ਮਸਲਿਆਂ ਨਾਲ ਲੰਮਾ ਇਤਿਹਾਸ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਰੂਰੀ ਹੈ ਕਿ ਹਰ ਵਰਕਰ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਏ। ਉਨ੍ਹਾਂ ਅਨੁਸਾਰ ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ ਅਤੇ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਜ਼ਮੀਨੀ ਪੱਧਰ ’ਤੇ ਵਧਾਉਣਾ ਹੈ। ਜੋਧ ਸਿੰਘ ਸਮਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਜਿਹੀਆਂ ਮੁਹਿੰਮਾਂ ਨੂੰ ਲਗਾਤਾਰ ਚਲਾਉਣ ਦੀ ਲੋੜ ਹੈ। ਇਸ ਮੌਕੇ ਜੋਰਾਵਰ ਸਿੰਘ ਅਜਨਾਲਾ , ਸਾਬਕਾ ਪ੍ਰਧਾਨ ਪੀ.ਏ. ਗੁਰਪ੍ਰੀਤ ਸਿੰਘ ਭੱਟੀ, ਸਾਬਕਾ ਸਰਪੰਚ ਕਸ਼ਮੀਰ ਸਿੰਘ ਸੂਬੇਦਾਰ, ਬਲਵਿੰਦਰ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ, ਗੁਲਜ਼ਾਰ ਸਿੰਘ, ਦਿਲਸ਼ੇਰ ਸਿੰਘ, ਕਵਰਨਵੀਰ ਸਿੰਘ, ਪੱਪੂ, ਤਾਰਾ ਸਿੰਘ, ਅੰਗਰੇਜ਼ ਸਿੰਘ, ਸਤਪਾਲ ਸਿੰਘ, ਜੁਗਰਾਜ ਸਿੰਘ, ਪ੍ਰੇਮ ਸਿੰਘ ਕਲਸੀ, ਹਰਿੰਦਰ ਸਿੰਘ ਕਲਸੀ, ਰਾਜੂ ਕਲਸੀ, ਕਰਨੈਲ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਲਖਬੀਰ ਸਿੰਘ ਮੈਂਬਰ, ਹਰਦੇਵ ਸਿੰਘ ਕਪੂਰਾ, ਬਖਸ਼ੀਸ਼ ਸਿੰਘ, ਗੁਰਭੇਜ ਸਿੰਘ, ਬਾਬਾ ਗੁਰਸੇਵਕ ਸਿੰਘ, ਬਾਬਾ ਲਾਡਾ, ਭਜਨ ਸਿੰਘ, ਰਣਜੀਤ ਸਿੰਘ ਮਿੱਠੂ, ਰਣਜੀਤ ਸਿੰਘ ਅਤੇ ਅਮਰਬੀਰ ਸਿੰਘ ਸਮੇਤ ਹੋਰ ਵੀ ਕਈ ਆਗੂ ਅਤੇ ਵਰਕਰ ਹਾਜ਼ਰ ਸਨ।