ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਵਲੋਂ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ
ਨਵਾਂ ਪਿੰਡ, 13 ਅਕਤੂਬਰ (ਜਸਪਾਲ ਸਿੰਘ )-ਵੋਟਾਂ ਦੀ ਕਥਿਤ ਕਟੌਤੀ ਨੂੰ ਲੈ ਕੇ ਭਾਰਤ ਦੇ ਮੁੱਖ ਚੋਣ ਕਮਿਸ਼ਨ ਦੇ ਵਿਰੋਧ ’ਚ ਉੱਠੇ ਦੇਸ਼ ਵਿਆਪੀ ਲੋਕ ਅੰਦੋਲਨ ਦੇ ਚੱਲਦਿਆਂ ਸਥਾਨਕ ਕਸਬਾ ਵਿਖੇ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ, ਜ਼ਿਲ੍ਹਾ ਅੰਮ੍ਰਿਤਸਰ ਵਲੋਂ ਕੇਂਦਰ ਸਰਕਾਰ ਤੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਾਮਰੇਡ ਲਖਬੀਰ ਸਿੰਘ ਨਿਜ਼ਾਮਪੁਰ ਸੂਬਾ ਸਕੱਤਰ ਕੁੱਲ ਹਿੰਦ ਕਿਸਾਨ ਤੇ ਜਥੇਦਾਰ ਭੁਪਿੰਦਰ ਸਿੰਘ ਪ੍ਰਧਾਨ ਸਬਜ਼ੀ ਉੱਤਪਾਦਕ ਕਿਸਾਨ ਜਥੇਬੰਦੀ ਦੀ ਅਗਵਾਈ ’ਚ ਕਿਸਾਨਾਂ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ।
ਨਵਾਂ ਪਿੰਡ, 13 ਅਕਤੂਬਰ (ਜਸਪਾਲ ਸਿੰਘ )-ਵੋਟਾਂ ਦੀ ਕਥਿਤ ਕਟੌਤੀ ਨੂੰ ਲੈ ਕੇ ਭਾਰਤ ਦੇ ਮੁੱਖ ਚੋਣ ਕਮਿਸ਼ਨ ਦੇ ਵਿਰੋਧ ’ਚ ਉੱਠੇ ਦੇਸ਼ ਵਿਆਪੀ ਲੋਕ ਅੰਦੋਲਨ ਦੇ ਚੱਲਦਿਆਂ ਸਥਾਨਕ ਕਸਬਾ ਵਿਖੇ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ, ਜ਼ਿਲ੍ਹਾ ਅੰਮ੍ਰਿਤਸਰ ਵਲੋਂ ਕੇਂਦਰ ਸਰਕਾਰ ਤੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਾਮਰੇਡ ਲਖਬੀਰ ਸਿੰਘ ਨਿਜ਼ਾਮਪੁਰ ਸੂਬਾ ਸਕੱਤਰ ਕੁੱਲ ਹਿੰਦ ਕਿਸਾਨ ਤੇ ਜਥੇਦਾਰ ਭੁਪਿੰਦਰ ਸਿੰਘ ਪ੍ਰਧਾਨ ਸਬਜ਼ੀ ਉੱਤਪਾਦਕ ਕਿਸਾਨ ਜਥੇਬੰਦੀ ਦੀ ਅਗਵਾਈ ’ਚ ਕਿਸਾਨਾਂ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਰਵੇਂ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਲਖਬੀਰ ਸਿੰਘ ਨਿਜਾਮਪੁਰ, ਪ੍ਰਧਾਨ ਭੁਪਿੰਦਰ ਸਿੰਘ ਤੀਰਥਪੁਰ ਤੇ ਸੇਵਾਮੁਕਤ ਖੇਤੀਬਾੜੀ ਅਫ਼ਸਰ ਕੁਲਦੀਪ ਸਿੰਘ ਫਤਿਹਪੁਰ ਨੇ ਕਿਹਾ ਕਿ ਵੋਟਾਂ ਦੀ ਸੁਧਾਈ ਦੇ ਨਾਂ ’ਤੇ ਦੇਸ਼ ਦੇ ਲਗਭਗ 13 ਕਰੋੜ ਲੋਕਾਂ ਦੀਆਂ ਵੋਟਾਂ ਕੱਟਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਪ੍ਰਭਾਵ ਹੇਠ ਦੇਸ਼ ਦੀ ਜ਼ਮਹੂਰੀ ਵਿਵਸਥਾ ਨੂੰ ਕਮਜ਼ੋਰ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਵਿਰੁੱਧ ਕਾਨੂੰਨ ਅਨੁਸਾਰ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨ ਦੀ ਨਿਰਪੱਖਤਾ ਅਤੇ ਆਜ਼ਾਦੀ ਯਕੀਨੀ ਬਣਾਉਣ ਲਈ ਨਿਰਪੱਖ ਚੋਣ ਕਮਿਸ਼ਨ ਦੀ ਸਥਾਪਨਾ ਕੀਤੇ ਜਾਣ ਲਈ ਕਿਹਾ। ਇਸ ਮੌਕੇ ਗੁਰਮੇਜ ਸਿੰਘ ਮੱਖਣਵਿੰਡੀ, ਤਰਸੇਮ ਸਿੰਘ, ਸਤਨਾਮ ਸਿੰਘ ਨੰਗਲ, ਕਰਨੈਲ ਸਿੰਘ, ਜਰਨੈਲ ਸਿੰਘ, ਬਲਵਿੰਦਰ ਸਿੰਘ, ਕਵਲਜੀਤ ਸਿੰਘ ਤੇ ਸੁਰਿੰਦਰ ਸਿੰਘ ਰਾਜੂ ਨਵਾਂ ਪਿੰਡ, ਰਾਜਬੀਰ ਸਿੰਘ, ਤਰਸੇਮ ਸਿੰਘ ਕਾਲਾ, ਤੇਜਿੰਦਰ ਸਿੰਘ, ਸੁਖਰਾਜ ਸਿੰਘ ਰਾਜ, ਇੱਕਬਾਲ ਸਿੰਘ ਮਹੰਤ ਤੇ ਹਰਜੀਤ ਸਿੰਘ ਫਤਿਹਪੁਰ, ਧਰਮਿੰਦਰ ਸਿੰਘ ਤੇ ਗੁਰਜੀਤ ਸਿੰਘ ਗੋਪੀ ਕਿਲਾ, ਜਸਵਿੰਦਰ ਸਿੰਘ ਨਬੀਪੁਰ, ਮਹਿਲ ਸਿੰਘ ਛਾਪਾ ਤੇ ਸਤਬੀਰ ਸਿੰਘ ਸ਼ਾਹ ਛਾਪਾ ਰਾਮ ਸਿੰਘ, ਹਰਜੀਤ ਸਿੰਘ, ਅਮਰਜੀਤ ਸਿੰਘ ਨਿਜਾਮਪੁਰ, ਗੁਰਮੇਜ ਸਿੰਘ, ਮਹਿੰਦਰ ਸਿੰਘ ਸਤਨਾਮ ਸਿੰਘ ਤੇ ਜਗਰੂਪ ਸਿੰਘ ਮੱਖਣਵਿੰਡੀ, ਭੁਪਿੰਦਰ ਸਿੰਘ ਵਡਾਲਾ ਜੌਹਲ ਤੇ ਬਲਵੰਤ ਸਿੰਘ ਤੀਰਥਪੁਰ ਸਮੇਤ ਵੱਡੀ ਗਿਣਤੀ ’ਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।