ਐਸ.ਬੀ.ਐਸ. ਕਾਲਜ ਆਫ਼ ਫਾਰਮੇਸੀ ਸੋਹੀਆਂ ਕਲਾਂ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪਟਿਆਲਾ ਵਿਖੇ ‘ਫਾਰਮੇਸੀ ਵੀਕ’ ਸਮਾਰੋਹ ’ਚ ਲਿਆ ਹਿੱਸਾ–—
ਚੇਤਨਪੁਰਾ, 17 ਅਕਤੂਬਰ (ਮਹਾਂਬੀਰ ਸਿੰਘ ਗਿੱਲ)- ਪੰਜਾਬ ਸਟੇਟ ਫਾਰਮੇਸੀ ਕੌਂਸਲ ਵਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਰਾਜਪੱਧਰੀ ‘ਨੈਸ਼ਨਲ ਫਾਰਮੇਸੀ ਵੀਕ’ ਦਾ ਵਿਸ਼ੇਸ਼ ਸਮਾਰੋਹ ਬੜੀ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਵੱਖ-ਵੱਖ ਫਾਰਮੇਸੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚਹਿੱਸਾ ਲਿਆ।
ਸ
ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ । ਅਜੀਤ ਤਸਵੀਰ
18-10-2026
ਚੇਤਨਪੁਰਾ, 17 ਅਕਤੂਬਰ (ਮਹਾਂਬੀਰ ਸਿੰਘ ਗਿੱਲ)- ਪੰਜਾਬ ਸਟੇਟ ਫਾਰਮੇਸੀ ਕੌਂਸਲ ਵਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਰਾਜਪੱਧਰੀ ‘ਨੈਸ਼ਨਲ ਫਾਰਮੇਸੀ ਵੀਕ’ ਦਾ ਵਿਸ਼ੇਸ਼ ਸਮਾਰੋਹ ਬੜੀ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਵੱਖ-ਵੱਖ ਫਾਰਮੇਸੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚਹਿੱਸਾ ਲਿਆ।ਇਸ ਸਮਾਗਮ ਦਾ ਮੁੱਖ ਮਕਸਦ ਫਾਰਮੇਸੀ ਖੇਤਰ ਵਿੱਚ ਆ ਰਹੀਆਂ ਨਵੀਆਂ ਤਬਦੀਲੀਆਂ, ਦਵਾਈਆਂ ਦੇ ਉਚਿਤ ਪ੍ਰਯੋਗ ਅਤੇ ਸਮਾਜਿਕ ਸਿਹਤ ਸੰਭਾਲ ਵਿੱਚ ਵਿਦਿਆਰਥੀਆਂ ਦੇ ਅਹਿਮ ਯੋਗਦਾਨ ਪ੍ਰਤੀ ਜਾਗਰੂਕਤਾ ਫੈਲਾਉਣਾ ਸੀ। ਸਮਾਰੋਹ ਦੌਰਾਨ ਵਿਦਿਆਰਥੀਆਂ ਦੇ ਗਿਆਨ ਅਤੇ ਹੁਨਰ ਨੂੰ ਪਰਖਣ ਲਈ ‘ਕਵਿਜ਼ ਮੁਕਾਬਲਾ’ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਿਹਾ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਫਾਰਮੇਸੀ ਵਿਗਿਆਨ, ਦਵਾਈਆਂ ਦੇ ਪ੍ਰਭਾਵ ਅਤੇ ਸਿਹਤ ਸੰਭਾਲ ਨਾਲ ਸਬੰਧਤ ਸਵਾਲਾਂ ਦੇ ਬਹੁਤ ਹੀ ਸੂਝਬੂਝ ਨਾਲ ਜਵਾਬ ਦਿੱਤੇ। ਸਮਾਗਮ ਦੌਰਾਨ ਪਹੁੰਚੀਆਂ ਮੁੱਖ ਸ਼ਖਸੀਅਤਾਂ ਅਤੇ ਪੰਜਾਬ ਸਟੇਟ ਫਾਰਮੇਸੀ ਕੌਂਸਲ ਦੇਅਹੁਦੇਦਾਰਾਂ ਨੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।