ਭਲਾ ਪਿੰਡ ਕ੍ਰਿਕਟ ਸਟੇਡੀਅਮ ਦੀ ਜ਼ਮੀਨ ਖਰੀਦ ਮਾਮਲੇ ਦੀ ਨਿਰਪੱਖ ਜਾਂਚ ਹੋਵੇ-ਜੋਧ ਸਿੰਘ ਸਮਰਾ
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਨੇ ਅੱਜ ਅਜਨਾਲਾ ਸਥਿਤ ਪਾਰਟੀ ਦਫਤਰ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਲਾ ਪਿੰਡ ਵਿੱਚ ਬਣਨ ਜਾ ਰਹੇ ਕ੍ਰਿਕਟ ਸਟੇਡੀਅਮ ਦੀ ਜ਼ਮੀਨ ਖ਼ਰੀਦ ਨਾਲ ਜੁੜੇ ਮਾਮਲੇ ਦੀ ਗਹਿਰਾਈ ਨਾਲ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰੀ ਪ੍ਰੋਜੈਕਟਾਂ ਲਈ ਲੋਕਾਂ ਦੇ ਪੈਸੇ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਉਸ ਦੀ ਹਰ ਪ੍ਰਕਿਰਿਆ ਪਾਰਦਰਸ਼ੀ ਹੋਣੀ ਚਾਹੀਦੀ ਹੈ।
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਨੇ ਅੱਜ ਅਜਨਾਲਾ ਸਥਿਤ ਪਾਰਟੀ ਦਫਤਰ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਲਾ ਪਿੰਡ ਵਿੱਚ ਬਣਨ ਜਾ ਰਹੇ ਕ੍ਰਿਕਟ ਸਟੇਡੀਅਮ ਦੀ ਜ਼ਮੀਨ ਖ਼ਰੀਦ ਨਾਲ ਜੁੜੇ ਮਾਮਲੇ ਦੀ ਗਹਿਰਾਈ ਨਾਲ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰੀ ਪ੍ਰੋਜੈਕਟਾਂ ਲਈ ਲੋਕਾਂ ਦੇ ਪੈਸੇ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਉਸ ਦੀ ਹਰ ਪ੍ਰਕਿਰਿਆ ਪਾਰਦਰਸ਼ੀ ਹੋਣੀ ਚਾਹੀਦੀ ਹੈ। ਜ਼ਮੀਨ ਦੀ ਖਰੀਦ, ਕੀਮਤ ਤੈਅ ਕਰਨ ਦੀ ਪ੍ਰਕਿਰਿਆ, ਸਰਕਾਰੀ ਫ਼ੈਸਲਿਆਂ ਅਤੇ ਹੋਰ ਸਬੰਧਤ ਤੱਥਾਂ ਦੀ ਜਾਂਚ ਕਰਕੇ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਬਿਆਨਬਾਜ਼ੀ ਨਾਲ ਮਾਮਲੇ ਖ਼ਤਮ ਨਹੀਂ ਹੁੰਦੇ, ਸਗੋਂ ਲੋਕਾਂ ਨੂੰ ਜਾਂਚ ਦੇ ਨਤੀਜਿਆਂ ਬਾਰੇ ਵੀ ਸਪੱਸ਼ਟ ਜਾਣਕਾਰੀ ਮਿਲਣੀ ਚਾਹੀਦੀ ਹੈ I ਪੰਜਾਬ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਬਾਰੇ ਬੋਲਦਿਆਂ ਜੋਧ ਸਿੰਘ ਸਮਰਾ ਨੇ ਕਿਹਾ ਕਿ ਸੂਬੇ ਵਿਚ ਕਤਲ, ਗੋਲੀਬਾਰੀ, ਗੈਂਗਸਟਰਵਾਦ ਅਤੇ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ ਸਬੰਧੀ ਸਾਹਮਣੇ ਆ ਰਹੀਆਂ ਖ਼ਬਰਾਂ ਲੋਕਾਂ ਵਿੱਚ ਚਿੰਤਾ ਪੈਦਾ ਕਰਦੀਆਂ ਹਨ। ਉਨ੍ਹਾਂ ਅਨੁਸਾਰ ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੇ ਅਪਰਾਧ ਦੀ ਦੁਨੀਆ ਤੋਂ ਬਚਾਉਣਾ ਸਮੇਂ ਦੀ ਵੱਡੀ ਲੋੜ ਹੈ। ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਨ੍ਹਾਂ ਬਾਰੇ ਕੀਤੀ ਗਈ ਟਿੱਪਣੀ ਸਬੰਧੀ ਸ. ਜੋਧ ਸਿੰਘ ਸਮਰਾ ਨੇ ਕਿਹਾ ਕਿ ਸਿਆਸਤ ਵਿੱਚ ਨਿੱਜੀ ਟਿੱਪਣੀਆਂ ਕਰਨ ਦੀ ਬਜਾਏ ਲੋਕਾਂ ਦੇ ਅਸਲ ਮੁੱਦਿਆਂ ’ਤੇ ਗੱਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਕੰਮ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ’ਤੇ ਸਵਾਲ ਉਠਾਉਣਾ ਹੈ ਅਤੇ ਲੋਕਤੰਤਰ ਵਿੱਚ ਜਨਤਾ ਦੇ ਸਵਾਲਾਂ ਦਾ ਜਵਾਬ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ। ਸ. ਸਮਰਾ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਮੁੱਦੇ ਉਠਾਉਂਦੇ ਰਹਿਣਗੇ ਅਤੇ ਜਿੱਥੇ ਵੀ ਲੋਕ ਹਿੱਤਾਂ ਨਾਲ ਜੁੜੇ ਮਾਮਲਿਆਂ ਵਿੱਚ ਸਵਾਲ ਖੜ੍ਹੇ ਹੋਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ ਕਮੇਟੀ ਮੈਂਬਰ ਐਡਵੋਕੇਟ ਮਨਜੀਤ ਸਿੰਘ ਨਿੱਝਰ, ਰੁਪਿੰਦਰ ਸਿੰਘ ਰੂਬੀ ਗੁੱਝਾਪੀਰ ਤੇ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ, ਕੌਮੀ ਮੀਤ ਪ੍ਰਧਾਨ ਨਵਚੰਦ ਸਿੰਘ ਹਰੜ, ਜਨਰਲ ਕੌਂਸਲ ਮੈਂਬਰ ਗੁਰਚਰਨਜੀਤ ਸਿੰਘ ਰਾਜੂ ਅਵਾਣ, ਪੀ.ਏ ਗੁਰਭੇਜ ਸਿੰਘ ਭੱਟੀ, ਪ੍ਰਧਾਨ ਗੁਰਜੰਟ ਸਿੰਘ ਅਜਨਾਲਾ, ਪਿੱਪਲ ਸਿੰਘ ਗੱਗੋਮਾਹਲ ਅਤੇ ਸੁੱਚਾ ਸਿੰਘ ਗੱਗੋਮਾਹਲ ਆਦਿ ਹਾਜ਼ਰ ਸਨ।