18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਖੰਡ ਮਿੱਲ ਵਰਕਰਜ਼ ਫੈੱਡਰੇਸ਼ਨ ਪੰਜਾਬ ਦੇ ਵਫਦ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਮ੍ਰਿਤਕ ਖੰਡ ਮਿੱਲ ਕਾਮਿਆਂ ਦੇ ਵਾਰਿਸਾਂ ਨੂੰ ਨੌਕਰੀ ਦੇਣ ਸਮੇਤ ਹੋਰਨਾਂ ਮੰਗਾਂ ਸੰਬੰਧੀ ਵਿੱਤ ਮੰਤਰੀ ਨੂੰ ਸੌਂਪਿਆ ਮੰਗ ਪੱਤਰ

ਹਰਸਾ ਛੀਨਾ, 17 ਅਕਤੂਬਰ (ਕੜਿਆਲ)- ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਵਿਚ ਕੰਮ ਕਰਦੇ ਖੰਡ ਮਿੱਲ ਕਾਮਿਆਂ ਦੇ ਹੱਕਾਂ ਲਈ ਸੰਘਰਸ਼ਸੀਲ ‘ਪੰਜਾਬ ਰਾਜ ਸਹਿਕਾਰੀ ਖੰਡ ਮਿੱਲ ਵਰਕਰਜ਼ ਫੈਡਰੇਸ਼ਨ’ ਦੇ ਸੂਬਾ ਪ੍ਰਧਾਨ ਪਿਆਰਾ ਸਿੰਘ ਬਟਾਲਾ ਅਤੇ ਸੂਬਾ ਜਨਰਲ ਸਕੱਤਰ ਪਲਵਿੰਦਰ ਸਿੰਘ ਗਿੱਲ ਸੰਗਤਪੁਰਾ ਦੀ ਸਾਂਝੀ ਅਗਵਾਈ ਹੇਠ ਇਕ ਉੱਚ ਪੱਧਰੀ ਵਫਦ ਵਲੋਂ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਦਿਆਂ ਖੰਡ ਮਿੱਲ ਕਾਮਿਆਂ ਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ। ਮੁਲਾਕਾਤ ਸੰਬੰਧੀ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਲਵਿੰਦਰ ਸਿੰਘ ਗਿੱਲ ਸੰਗਤਪੁਰਾ ਨੇ ਦੱਸਿਆ ਕਿ ਵਿੱਤ ਮੰਤਰੀ ਨਾਲ ਮੁਲਾਕਾਤ ਦੌਰਾਨ ਜਿਥੇ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਵਿਚ ਕੰਮ ਕਰਦੇ ਖੰਡ ਮਿੱਲ ਕਾਮਿਆਂ ਦੀਆਂ ਹੱਕੀ ਮੰਗਾਂ ਨੂੰ ਪ੍ਰਮੁਖਤਾ ਨਾਲ ਉਠਾਉਂਦੇ ਹੋਏ ਉਨ੍ਹਾਂ ਨੂੰ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ ਗਈ।

ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਦੌਰਾਨ ਪੰਜਾਬ ਰਾਜ ਸਹਿਕਾਰੀ ਖੰਡ ਮਿੱਲ ਵਰਕਰਜ਼ ਫੈਡਰੇਸ਼ਨ ਆਗੂ ਪਿਆਰਾ ਸਿੰਘ ਬਟਾਲਾ, ਜਨਰਲ ਸਕੱਤਰ ਪਲਵਿੰਦਰ ਸਿੰਘ ਗਿੱਲ ਸੰਗਤਪੁਰਾ ਅਤੇ ਹੋਰ। ਅਜੀਤ ਤਸਵੀਰ 18-10-2026
ਹਰਸਾ ਛੀਨਾ, 17 ਅਕਤੂਬਰ (ਕੜਿਆਲ)- ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਵਿਚ ਕੰਮ ਕਰਦੇ ਖੰਡ ਮਿੱਲ ਕਾਮਿਆਂ ਦੇ ਹੱਕਾਂ ਲਈ ਸੰਘਰਸ਼ਸੀਲ ‘ਪੰਜਾਬ ਰਾਜ ਸਹਿਕਾਰੀ ਖੰਡ ਮਿੱਲ ਵਰਕਰਜ਼ ਫੈਡਰੇਸ਼ਨ’ ਦੇ ਸੂਬਾ ਪ੍ਰਧਾਨ ਪਿਆਰਾ ਸਿੰਘ ਬਟਾਲਾ ਅਤੇ ਸੂਬਾ ਜਨਰਲ ਸਕੱਤਰ ਪਲਵਿੰਦਰ ਸਿੰਘ ਗਿੱਲ ਸੰਗਤਪੁਰਾ ਦੀ ਸਾਂਝੀ ਅਗਵਾਈ ਹੇਠ ਇਕ ਉੱਚ ਪੱਧਰੀ ਵਫਦ ਵਲੋਂ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਦਿਆਂ ਖੰਡ ਮਿੱਲ ਕਾਮਿਆਂ ਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ। ਮੁਲਾਕਾਤ ਸੰਬੰਧੀ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਲਵਿੰਦਰ ਸਿੰਘ ਗਿੱਲ ਸੰਗਤਪੁਰਾ ਨੇ ਦੱਸਿਆ ਕਿ ਵਿੱਤ ਮੰਤਰੀ ਨਾਲ ਮੁਲਾਕਾਤ ਦੌਰਾਨ ਜਿਥੇ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਵਿਚ ਕੰਮ ਕਰਦੇ ਖੰਡ ਮਿੱਲ ਕਾਮਿਆਂ ਦੀਆਂ ਹੱਕੀ ਮੰਗਾਂ ਨੂੰ ਪ੍ਰਮੁਖਤਾ ਨਾਲ ਉਠਾਉਂਦੇ ਹੋਏ ਉਨ੍ਹਾਂ ਨੂੰ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ ਗਈ। ਉਥੇ ਹੀ ਖੰਡ ਮਿੱਲਾਂ ਵਿਚ ਕੰਮ ਕਰਦੇ ਮਿੱਲ ਕਾਮਿਆ ਦੀ ਡਿਊਟੀ ਦੌਰਾਨ ਮੌਤ ਕਾਰਨ ਮ੍ਰਿਤਕ ਮੁਲਾਜਮਾਂ ਦੇ ਵਾਰਿਸਾਂ ਨੂੰ ਤਰਸ ਆਧਾਰ ’ਤੇ ਨੌਕਰੀ ਦੇਣ ਸਮੇਤ ਹੋਰਨਾਂ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਗਿਆ, ਜਿਸ ਸੰਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੰਡ ਮਿੱਲ ਕਾਮਿਆਂ ਦੀਆਂ ਮੰਗਾਂ ਤੇ ਗੰਭੀਰਤਾ ਨਾਲ ਵਿਚਾਰ ਕਰਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੈਨੇਜਿੰਗ ਡਾਇਰੈਕਟਰ ਪੰਜਾਬ ਸ਼ੂਗਰਫੈਡ ਨੂੰ ਜਲਦ ਨਿਰਦੇਸ਼ ਜ ਾਰੀ ਕਰਨ ਦਾ ਭਰੋਸਾ ਦਿਵਾਇਆ। ਇਸ ਸਮੇਂ ਵਫਦ ਵਿਚ ਲਖਵਿੰਦਰ ਸਿੰਘ ਪੰਨੂੰ ਬਟਾਲਾ, ਪ੍ਰਧਾਨ ਜਗਰੂਪ ਸਿੰਘ ਰੰਧਾਵਾ ਰੂਪੋਵਾਲੀ, ਵਿਕਰਮਜੀਤ ਸਿੰਘ ਵਿੱਕੀ ਝੰਜੋਟੀ, ਜਸਵਿੰਦਰ ਸਿੰਘ ਮਹਿਲਾਂਵਾਲਾ, ਬਾਬਾ ਜਸਪਾਲ ਸਿੰਘ ਜਗਦੇਵ ਕਲਾਂ, ਕ੍ਰਿਪਾਲ ਸਿੰਘ, ਸਰਪੰਚ ਬਲਜੀਤ ਸਿੰਘ, ਦਲਜੀਤ ਸਿੰਘ ਮਹਿਮੂਦਪੁਰਾ, ਨਵਤੇਜ ਸਿੰਘ ਗੁਰਦਾਸਪੁਰ ਸਮੇਤ ਪੰਜਾਬ ਦੇ ਹੋਰ ਫੈਡਰੇਸ਼ਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਅਮਨਦੀਪ ਕੌਰ ਧਾਲੀਵਾਲ ਵਲੋਂ ਅਜਨਾਲਾ ਵਿਖੇ ਰਾਮਲੀਲ੍ਹਾ ਦੀ ਸੀਤਾ ਹਰਨ ਨਾਈਟ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਦੇ ਰੋਸ ’ਚ ਫਤਿਹਪੁਰ ਰਾਜਪੂਤਾਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।