ਅਮਨਦੀਪ ਕੌਰ ਧਾਲੀਵਾਲ ਵਲੋਂ ਅਜਨਾਲਾ ਵਿਖੇ ਰਾਮਲੀਲ੍ਹਾ ਦੀ ਸੀਤਾ ਹਰਨ ਨਾਈਟ ਦਾ ਕੀਤਾ ਉਦਘਾਟਨ
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਸ਼ਿਵ ਸ਼ੰਕਰ ਡਰਾਮੈਟਿਕ ਕਲੱਬ ਅਜਨਾਲਾ ਵਲੋਂ ਸ਼ਿਮੰਦਰ ਦੀ ਖੁੱਲ੍ਹੀ ਗਰਾਊਂਡ ਵਿਚ ਕਰਵਾਈ ਜਾ ਰਹੀ ਰਾਮਲੀਲਾ ਦੀ ਛੇਵੀਂ ‘ਸੀਤਾ ਹਰਨ ਨਾਈਟ’ ਦਾ ਉਦਘਾਟਨ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਧੀ ਅਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ ਵਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਰਾਮਲੀਲਾ ਸਾਡੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ।
ਅਜੀਤ ਡੈਸਕ
18-10-2026