ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੀਆਂ ਮੰਗਾਂ ਪ੍ਰਤੀ ਮਾਨ ਸਰਕਾਰ ਗੰਭੀਰਤਾ ਦਿਖਾਵੇ-ਰਾਜ ਕੁਮਾਰ ਲੁੱਧੜ
ਜੇਠੂਵਾਲ, 18 ਅਕਤੂਬਰ (ਮਿੱਤਰਪਾਲ ਰੰਧਾਵਾ)—ਪੁਲਿਸ ਪੈਨਸ਼ਨਰਜ਼ ਐਸੋਏਸ਼ੀਅਨ ਨਾਲ ਸਬੰਧਤ ਸਮੂਹ ਸੇਵਾ ਮੁਕਤ ਪੁਲਿਸ ਮੁਲਾਜ਼ਮਾਂ ਦੀਆਂ ਜਾਇਜ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਸੂਬੇ ਦੀ ਮਾਨ ਸਰਕਾਰ ਨੂੰ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਦਾ ਪਹਿਲ ਦੇ ਅਧਾਰ ’ਤੇ ਹੱਲ ਕਰਨਾ ਚਾਹੀਦਾ ਹੈ। ਕਿਉਂ ਕਿ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਸੂਬੇ ਦੀ ਕਨੂੰਨ ਅਵਸਥਾ, ਅਮਨ ਸ਼ਾਂਤੀ ਤੇ ਲੋਕਾਂ ਦੀ ਸੁਰੱਖਿਆ ਦੇ ਲੇਖੇ ਲਾਉਣ ਵਾਲੇ ਪੁਲਿਸ ਮੁਲਾਜ਼ਮ ਸੇਵਾ ਮੁਕਤੀ ਤੋਂ ਬਾਅਦ ਵੀ ਸਨਮਾਨਜਨਕ ਜੀਵਨ ਜਿਉਣ ਦੇ ਹੱਕਦਾਰ ਹਨ।
ਜੇਠੂਵਾਲ, 18 ਅਕਤੂਬਰ (ਮਿੱਤਰਪਾਲ ਰੰਧਾਵਾ)—ਪੁਲਿਸ ਪੈਨਸ਼ਨਰਜ਼ ਐਸੋਏਸ਼ੀਅਨ ਨਾਲ ਸਬੰਧਤ ਸਮੂਹ ਸੇਵਾ ਮੁਕਤ ਪੁਲਿਸ ਮੁਲਾਜ਼ਮਾਂ ਦੀਆਂ ਜਾਇਜ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਸੂਬੇ ਦੀ ਮਾਨ ਸਰਕਾਰ ਨੂੰ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਦਾ ਪਹਿਲ ਦੇ ਅਧਾਰ ’ਤੇ ਹੱਲ ਕਰਨਾ ਚਾਹੀਦਾ ਹੈ। ਕਿਉਂ ਕਿ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਸੂਬੇ ਦੀ ਕਨੂੰਨ ਅਵਸਥਾ, ਅਮਨ ਸ਼ਾਂਤੀ ਤੇ ਲੋਕਾਂ ਦੀ ਸੁਰੱਖਿਆ ਦੇ ਲੇਖੇ ਲਾਉਣ ਵਾਲੇ ਪੁਲਿਸ ਮੁਲਾਜ਼ਮ ਸੇਵਾ ਮੁਕਤੀ ਤੋਂ ਬਾਅਦ ਵੀ ਸਨਮਾਨਜਨਕ ਜੀਵਨ ਜਿਉਣ ਦੇ ਹੱਕਦਾਰ ਹਨ। ਇਸ ਲਈ ਸੇਵਾ ਮੁਕਤ ਮੁਲਾਜ਼ਮਾਂ ਦਾ ਬਕਾਇਆ ਰਾਸ਼ੀ ਦੀ ਅਦਾਇਗੀ ਪੈਨਸ਼ਨਾਂ ਨਾਲ ਸੰਬੰਧਿਤ ਮਸਲਿਆਂ ਦਾ ਨਿਪਟਾਰਾ ਅਤੇ ਹੋਰ ਜਾਇਜ਼ ਵਿੱਤੀ ਲਾਭਾਂ ਨੂੰ ਬੇਲੋੜੀ ਦੇਰੀ ਤੋ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਕਤ ਪ੍ਰਗਟਾਵਾ ਸੇਵਾ ਮੁਕਤ ਏ.ਐਸ.ਆਈ ਤੇ ਸਰਪੰਚ ਰਾਜ ਕੁਮਾਰ ਲੁੱਧੜ ਨੇ ਕੀਤਾ । ਉਨ੍ਹਾਂ ਕਿਹਾ ਕਿ ਅਜੋਕੇ ਮਹਿੰਗਾਈ ਦੇ ਇਸ ਦੌਰ ਵਿਚ ਬਕਾਇਆ ਰਕਮਾਂ ਦੀ ਅਦਾਇਗੀ ਵਿਚ ਦੇਰੀ ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਵਧਾ ਸਕਦੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਕੇ ਮੰਗਾਂ ਸਬੰਧੀ ਸਪਸ਼ਟ ਫੈਸਲਾ ਲਵੇ ਅਤੇ ਬਕਾਇਆ ਰਾਸ਼ੀਆਂ ਦੀ ਅਦਾਇਗੀ ਲਈ ਨਿਸ਼ਚਿਤ ਸਮਾਂ ਸੀਮਾ ਤੈਅ ਕਰੇ।