20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਿਡਾਨਾ ਇੰਟਰਨੈਸ਼ਨਲ ਸਕੂਲ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਅਸ਼ਟਮੀ

ਰਾਮ ਤੀਰਥ, 19 ਅਕਤੂਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ ਵਿਖੇ ਮਹਾਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਨੰਨ੍ਹੀਆਂ-ਮੁੰਨੀਆਂ ਬੱਚੀਆਂ ਨੇ ਕੰਜਕਾਂ ਦੇ ਰੂਪ ਵਿਚ ਸ਼ਿਰਕਤ ਕੀਤੀ।

ਅਜੀਤ ਡੈਸਕ 20-10-2026
ਰਾਮ ਤੀਰਥ, 19 ਅਕਤੂਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ ਵਿਖੇ ਮਹਾਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਨੰਨ੍ਹੀਆਂ-ਮੁੰਨੀਆਂ ਬੱਚੀਆਂ ਨੇ ਕੰਜਕਾਂ ਦੇ ਰੂਪ ਵਿਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮਾਂ ਦੁਰਗਾ ਦੀ ਪੂਜਾ-ਅਰਚਨਾ ਕੀਤੀ ਗਈ ਅਤੇ ਕੰਜਕ ਪੂਜਨ ਦੀ ਰਸਮ ਨਿਭਾਈ ਗਈ। ਸਕੂਲ ਦੀ ਚੇਅਰਪਰਸਨ ਡਾ. ਜੀਵਨ ਜੋਤੀ ਸਿਡਾਨਾ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਉਨ੍ਹਾਂ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਜ਼ਰੂਰੀ ਹੈ। ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਆਪਣੀਆਂ ਰਵਾਇਤਾਂ ਨੂੰ ਸਮਝਣ ਅਤੇ ਉਨ੍ਹਾਂ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਮਿਲੀ।
ਪਿਛਲੀ ਖ਼ਬਰ ਮਜੀਠਾ ਵਿਚ ਨਿਰਵਿਘਨ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ : ਇੰਜੀ: ਹਰਭਿੰਦਰ ਸਿੰਘ ਅਗਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਦੀ ਵਿਦਿਆਰਥਣ ਗੁਰ ਅਸੀਸ ਕੌਰ ਨੇ ਖੇਡਾਂ ਵਿਚ ਚਾਰ ਸੋਨੇ ਦੇ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।