20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਜੀਠਾ ਵਿਚ ਨਿਰਵਿਘਨ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ : ਇੰਜੀ: ਹਰਭਿੰਦਰ ਸਿੰਘ

ਮਜੀਠਾ, 19 ਅਕਤੂਬਰ (ਮਨਿੰਦਰ ਸਿੰਘ ਸੋਖੀ)-ਆਉਂਦੇ ਦਿਨਾਂ ਵਿਚ ਦੁਸ਼ਹਿਰਾ, ਦੀਵਾਲੀ ਅਤੇ ਹੋਰ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਮਜੀਠਾ ਅਤੇ ਲਾਗਲੇ ਇਲਾਕੇ ਵਿਚ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਹਰ ਸੰਭਵ ਯਤਨ ਕਰਕੇ ਯਕੀਨੀ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਜੀ: ਹਰਜੀਤ ਸਿੰਘ ਨੇ ਕਰਦਿਆਂ ਦੱਸਿਆ ਕਿ ਉਪ ਮੰਡਲ ਮਜੀਠਾ ਇਕ ਦੇ ਸਹਾਇਕ ਕਾਰਜਕਾਰੀ ਇੰਜ.

ਅਜੀਤ ਡੈਸਕ 20-10-2026
ਮਜੀਠਾ, 19 ਅਕਤੂਬਰ (ਮਨਿੰਦਰ ਸਿੰਘ ਸੋਖੀ)-ਆਉਂਦੇ ਦਿਨਾਂ ਵਿਚ ਦੁਸ਼ਹਿਰਾ, ਦੀਵਾਲੀ ਅਤੇ ਹੋਰ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਮਜੀਠਾ ਅਤੇ ਲਾਗਲੇ ਇਲਾਕੇ ਵਿਚ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਹਰ ਸੰਭਵ ਯਤਨ ਕਰਕੇ ਯਕੀਨੀ ਬਣਾਇਆ ਜਾਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਜੀ: ਹਰਜੀਤ ਸਿੰਘ ਨੇ ਕਰਦਿਆਂ ਦੱਸਿਆ ਕਿ ਉਪ ਮੰਡਲ ਮਜੀਠਾ ਇਕ ਦੇ ਸਹਾਇਕ ਕਾਰਜਕਾਰੀ ਇੰਜ. ਹਰਭਿੰਦਰ ਸਿੰਘ ਗੋਸਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ਵਿਚ ਬਿਜਲੀ ਸਪਲਾਈ ਨਿਰਵਿਘਨ ਦੇਣ ਵਾਸਤੇ ਸਪੈਸ਼ਲ ਤੌਰ ’ਤੇ ਬਿਜਲੀ ਉਪਕਰਨਾ ਦੀ ਮੁਰੰਮਤ ਕੀਤੀ ਜਾ ਰਹੀ ਹੈ। ਬਿਜਲੀ ਲਾਈਨਾਂ ਅਤੇ ਬਿਜਲੀ ਦੇ ਖੰਭਿਆਂ ਅਤੇ ਟਰਾਂਸਫਰਮਰਾਂ ਦੇ ਉਪਰੋਂ ਲੰਘਦੇ ਦਰਖਤਾਂ ਦੀ ਕਟਾਈ ਕਰਵਾਈ ਜਾ ਰਹੀ ਹੈ ਤਾਂ ਕਿ ਇਨ੍ਹਾਂ ਦਰਖਾਤਾਂ ਕਾਰਨ ਬਿਜਲੀ ਦੀ ਸਪਲਾਈ ਬੰਦ ਨਾ ਹੋਵੇ ਅਤੇ ਕੋਈ ਹਾਦਸਾ ਨਾ ਵਾਪਰ ਸਕੇ। ਇੰਜੀ: ਹਰਜੀਤ ਸਿੰਘ ਨੇ ਦੱਸਿਆ ਕਿ ਬਿਜਲੀ ਉਪਕਰਨਾਂ ਦੀ ਮੁਰੰਮਤ ਕਰਨ ਕਰਕੇ ਸ਼ਹਿਰ ਵਿਚ ਕੁਝ ਕੁਝ ਸਮੇਂ ਵਾਸਤੇ ਬਿਜਲੀ ਬੰਦ ਕਰਨੀ ਪੈਂਦੀ ਹੈ ਜਿਸ ਵਾਸਤੇ ਉਨ੍ਹਾਂ ਬਿਜਲੀ ਖਪਤਕਾਰਾਂ ਪਾਸੋਂ ਖੇਦ ਪ੍ਰਗਟ ਕੀਤਾ।
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਨਸ਼ਿਆਂ ਦੇ ਮੁੱਦੇ ਤਹਿਤ ਜਗਦੇਵ ਕਲਾਂ ਵਿਖੇ ਵਿਧਾਇਕ ਧਾਲੀਵਾਲ ਦੀ ਕੋਠੀ ਅੱਗੇ ਵਿਸ਼... ਅਗਲੀ ਖ਼ਬਰ ਸਿਡਾਨਾ ਇੰਟਰਨੈਸ਼ਨਲ ਸਕੂਲ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਅਸ਼ਟਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।