21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਅੰਮ੍ਰਿਤਸਰ ਵਾਲੀਬਾਲ ਐਸੋਸੀਏਸ਼ਨ ਵਲੋਂ ਅਜਨਾਲਾ ਵਿਖੇ 31 ਅਕਤੂਬਰ ਤੇ 1 ਨਵੰਬਰ ਨੂੰ ਹੋਵੇਗਾ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ

ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਅੰਮ੍ਰਿਤਸਰ ਵਾਲੀਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੀ ਗਰਾਊਂਡ ਵਿਖੇ 31 ਅਕਤੂਬਰ ਅਤੇ 1 ਨਵੰਬਰ ਨੂੰ ਦੋ ਰੋਜ਼ਾ ਬਲਾਕ ਪੱਧਰੀ ਵਾਲੀਬਾਲ ਟੂਰਨਾਮੈਂਟ ਕਰਵਾਇਆ ਜਾਵੇਗਾ। ਇਸ ਸੰਬੰਧੀ ਅਜਨਾਲਾ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਚੇਅਰਮੈਨ ਕੰਵਲਜੀਤ ਸਿੰਘ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਸੁੱਖ ਔਜਲਾ ਮੀਤ ਪ੍ਰਧਾਨ ਪੰਜਾਬ ਵਾਲੀਬਾਲ ਐਸੋਸੀਏਸ਼ਨ ਨੇ ਟੂਰਨਾਮੈਂਟ ਦੇ ਉਦੇਸ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਅਜੀਤ ਡੈਸਕ 21-10-2026
ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਅੰਮ੍ਰਿਤਸਰ ਵਾਲੀਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੀ ਗਰਾਊਂਡ ਵਿਖੇ 31 ਅਕਤੂਬਰ ਅਤੇ 1 ਨਵੰਬਰ ਨੂੰ ਦੋ ਰੋਜ਼ਾ ਬਲਾਕ ਪੱਧਰੀ ਵਾਲੀਬਾਲ ਟੂਰਨਾਮੈਂਟ ਕਰਵਾਇਆ ਜਾਵੇਗਾ। ਇਸ ਸੰਬੰਧੀ ਅਜਨਾਲਾ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਚੇਅਰਮੈਨ ਕੰਵਲਜੀਤ ਸਿੰਘ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਸੁੱਖ ਔਜਲਾ ਮੀਤ ਪ੍ਰਧਾਨ ਪੰਜਾਬ ਵਾਲੀਬਾਲ ਐਸੋਸੀਏਸ਼ਨ ਨੇ ਟੂਰਨਾਮੈਂਟ ਦੇ ਉਦੇਸ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਚੇਅਰਮੈਨ ਕੰਵਲਜੀਤ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਦਾ ਮੁੱਖ ਉਦੇਸ਼ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਨੂੰ ਸਹੀ ਸੇਧ ਦੇਣਾ ਹੈ। ਇਸ ਮੌਕੇ ਮੀਤ ਪ੍ਰਧਾਨ ਸੁੱਖ ਔਜਲਾ ਨੇ ਕਿਹਾ ਕਿ ਅਜਨਾਲਾ ਅਤੇ ਸਰਹੱਦੀ ਖੇਤਰ ਦੇ ਪਿੰਡਾਂ ਵਿਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ, ਪਰ ਕਈ ਖਿਡਾਰੀਆਂ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਢੁੱਕਵਾਂ ਮੰਚ ਨਹੀਂ ਮਿਲਦਾ। ਉਨ੍ਹਾਂ ਦੱਸਿਆ ਇਸ ਟੂਰਨਾਮੈਂਟ ਦਾ ਮਕਸਦ ਪਿੰਡਾਂ ਦੇ ਖਿਡਾਰੀਆਂ ਨੂੰ ਅੱਗੇ ਆਉਣ ਦਾ ਮੌਕਾ ਦੇਣਾ ਹੈ। ਉਨ੍ਹਾਂ ਦੱਸਿਆ ਜੇਤੂ ਟੀਮ ਨੂੰ ਇਕ ਲੱਖ ਰੁਪਏ, ਦੂਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 50 ਹਜ਼ਾਰ ਅਤੇ ਤੀਜੇ ਸਥਾਨ ਵਾਲੀ ਟੀਮ ਨੂੰ 25 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮਰਹੂਮ ਖਿਡਾਰੀ ਮਹਾਂਵੀਰ ਸਿੰਘ ਮਨੀ ਦੀ ਯਾਦ ਵਿਚ 10 ਹਜ਼ਾਰ ਰੁਪਏ ਦਾ ਵਿਸ਼ੇਸ਼ ਇਨਾਮ ਵੀ ਰੱਖਿਆ ਗਿਆ ਹੈ। ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਟੀਮਾਂ ਨੂੰ ਲੋੜੀਂਦਾ ਖੇਡ ਸਾਮਾਨ ਵੀ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਸੁੱਖ ਔਜਲਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸਰਹੱਦੀ ਖੇਤਰ ਵਿਚ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਪੀ.ਐੱਸ.ਈ. ਜਾਂ ਖੇਲੋ ਇੰਡੀਆ ਦਾ ਸਿਖਲਾਈ ਕੇਂਦਰ ਸਥਾਪਤ ਕੀਤਾ ਜਾਵੇ। ਇਸ ਮੌਕੇ ਹਰਮਨਦੀਪ ਸਿੰਘ ਐਸੋਸੀਏਟ ਪ੍ਰੋਫੈਸਰ ਖਾਲਸਾ ਯੂਨੀਵਰਸਿਟੀ, ਜਸ਼ਨਦੀਪ ਸਿੰਘ ਨਿੱਝਰ ਪ੍ਰਧਾਨ ਟਾਈਟਨ ਵਾਲੀਬਾਲ ਕਲੱਬ ਅਜਨਾਲਾ, ਐਡਵੋਕੇਟ ਸੰਦੀਪ ਕੌਸ਼ਲ, ਰਮਨਦੀਪ ਸਿੰਘ ਗ੍ਰੰਥਗੜ, ਦਿਲਸ਼ਾਦ ਬੋਪਾਰਾਏ, ਜਸਕਰਨ ਸਿੰਘ ਸਾਰੰਗਦੇਵ, ਜਸਕਰਨ ਸਿੰਘ ਗੁੱਝਾਪੀਰ, ਨਿਆਮਤ ਸੂਫੀ, ਕਬਰ ਸ਼ਮਸ਼ੇਰ ਸਿੰਘ, ਜਸਕਰਨ ਸਿੰਘ, ਗੁਰਵਿੰਦਰ ਸਿੰਘ ਅਤੇ ਰਿੰਕੂ ਅਜਨਾਲਾ ਆਦਿ ਹਾਜ਼ਰ ਸਨ। ਅੰਤ ਵਿਚ ਇਸ ਟੂਰਨਾਮੈਂਟ ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ।
ਪਿਛਲੀ ਖ਼ਬਰ ਸੰਤੂਨੰਗਲ ਵਿਖੇ 23 ਨੂੰ ਹੋਣ ਵਾਲੇ ਅੰਤਰਰਾਸ਼ਟਰੀ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ, ਸਾਬਕਾ ਸਰਪੰਚ ਬਖਸ਼ੀਸ਼ ਸਿੰਘ ਉਪਲ ਡੱਡੀਆਂ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।