ਅਜਨਾਲਾ ’ਚ ਬਿਜਲੀ ਮੁਲਾਜ਼ਮਾਂ ਵਲੋਂ 2 ਦਿਨ ਦੀ ਛੁੱਟੀ ’ਤੇ ਜਾਣ ਦਾ ਲਿਆ ਫ਼ੈਸਲਾ– ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਵਿੱਢੇ ਸਾਂਝੇ ਸੰਘਰਸ਼ ਤਹਿਤ ਬਿਜਲੀ ਏਕਤਾ ਮੰਚ ਜੁਆਇੰਟ ਫੋਰਮ ਦੇ ਸੱਦੇ ’ਤੇ ਉਪ ਮੰਡਲ ਅਜਨਾਲਾ ਵਿਖੇ ਇੰਪਲਾਈਜ਼ ਫੈਡਰੇਸ਼ਨ ਚਾਹਲ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਅਜਨਾਲਾ ਅਤੇ ਟੈਕਨੀਕਲ ਸਰਵਿਸ ਯੂਨੀਅਨ ਸਬ-ਡਿਵੀਜ਼ਨ ਅਜਨਾਲਾ ਦੇ ਪ੍ਰਧਾਨ ਰਾਜਬੀਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਦੋ ਦਿਨ ਦੀ ਛੁੱਟੀ ’ਤੇ ਜਾਣ ਦਾ ਫ਼ੈਸਲਾ ਲਿਆ ਗਿਆ ।
ਅਜੀਤ ਡੈਸਕ
22-10-2026