ਮਜੀਠਾ ’ਚ ਕਾਂਗਰਸ ਦੇ ਹੱਕ ’ਚ ਉੱਠੇਗੀ ਲੋਕਾਂ ਦੀ ਲਹਿਰ –ਸੱਚਰ ਮਜੀਠਾ ’ਚ ਚੋਣ ਮੁਹਿੰਮ ਕੀਤੀ ਤੇਜ
ਮੱਤੇਵਾਲ, 21 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ। ਸਾਬਕਾ ਸਰਪੰਚ ਬਲਜੀਤ ਸਿੰਘ ਸਰਾਂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੱਚਰ ਨੇ ਕਿਹਾ ਕਿ ਇਸ ਵਾਰ ਮਜੀਠਾ ਹਲਕੇ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਵੱਡਾ ਫ਼ਤਵਾ ਦੇਣਗੇ।
ਅਜੀਤ ਡੈਸਕ
22-10-2026