ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਭਰਵਾਂ ਸਵਾਗਤ
ਟਾਹਲੀ ਸਾਹਿਬ , 22 ਅਕਤੂਬਰ (ਵਿਨੋਦ ਭੀਲੋਵਾਲ)- ਬਾਬਾ ਬੁੱਢਾ ਸਾਹਿਬ ਜੀ ਦੇ ਮਨਾਏ ਜਾ ਰਹੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕੱਥੂਨੰਗਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜੋ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਕਸਬਾ ਟਾਹਲੀ ਸਾਹਿਬ ਸ਼ਹੀਦ ਬਾਬਾ ਬੀਰ ਸਿੰਘ ਵਿਖੇ ਪਹੁੰਚਣ ’ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ।
ਅਜੀਤ ਡੈਸਕ
23-10-2026