23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਡੀ.ਐੱਸ.ਪੀ. ਦਫ਼ਤਰ ਅੱਗੇ ਧਰਨਾ, ਭਰੋਸੇ ਉਪਰੰਤ ਚੁੱਕਿਆ

ਚੋਗਾਵਾਂ, 22 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਡੀ. ਐੱਸ.

ਅਜੀਤ ਡੈਸਕ 23-10-2026
ਚੋਗਾਵਾਂ, 22 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਡੀ.ਐੱਸ.ਪੀ. ਦਫ਼ਤਰ ਚੋਗਾਵਾਂ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਵਾਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਤਿੱਖਾ ਰੋਸ ਪ੍ਰਗਟਾਇਆ। ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਕਲੇਰ ਨੇ ਕਿਹਾ ਕਿ ਪੁਲਿਸ ਥਾਣਾ ਭਿੰਡੀਸੈਦਾਂ ਅਧੀਨ ਆਉਂਦੇ ਪਿੰਡ ਟਨਾਣਾ ਦੇ ਵਸਨੀਕ ਇੰਦਰਜੀਤ ਸਿੰਘ ਅਤੇ ਜਸਪਾਲ ਸਿੰਘ ਦਾ ਕਰੀਬ ਛੇ ਮਹੀਨੇ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਮਾਮਲੇ ਵਿਚ ਐੱਮ.ਐੱਲ.ਆਰ. ਵੀ ਪ੍ਰਾਪਤ ਹੋ ਚੁੱਕੀ ਹੈ, ਪਰ ਇਸ ਦੇ ਬਾਵਜੂਦ ਪੁਲਿਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਇਹ ਮਸਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਸੀ, ਪਰ ਪੀੜਤਾਂ ਦੀ ਕੋਈ ਸੁਣਵਾਈ ਨਹੀਂ ਹੋਈ। ਜਿਸ ਕਰਕੇ ਜਥੇਬੰਦੀ ਨੂੰ ਅੱਜ ਮਜਬੂਰਨ ਡੀ.ਐੱਸ.ਪੀ. ਦਫ਼ਤਰ ਅੱਗੇ ਧਰਨਾ ਲਗਾਉਣਾ ਪਿਆ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਬਲਰਾਮ ਸਿੰਘ ਝੰਜੋਟੀ, ਬਚਿੱਤਰ ਸਿੰਘ ਕੋਟਲਾ, ਸੁਖਚੈਨ ਸਿੰਘ ਚੈਨਪੁਰ, ਗੁਰਨਾਮ ਸਿੰਘ ਵੰਝਾਨੰਗਲ, ਬਲਵੰਤ ਸਿੰਘ, ਸਤਨਾਮ ਸਿੰਘ, ਸ਼ੇਰ ਸਿੰਘ ਵਡਾਲੀਆ, ਗੁਰਪਾਲ ਸਿੰਘ ਵਡਾਲੀਆ, ਬਾਬਾ ਬਸੰਤ ਸਿੰਘ ਤੋਲਾ ਨੰਗਲ ਆਦਿ ਹਾਜ਼ਰ ਸਨ। ਇਸ ਮੌਕੇ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਪਰਿਵਾਰ ਜੋ ਬਿਆਨ ਦੇਣਗੇ ਉਸ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਜਗਪ੍ਰੀਤ ਸਿੰਘ ਵਡਾਲਾ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸਨਮਾਨ ਸਮਾਗਮ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।