24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜੀ. ਆਰ. ਪੀ. ਨੇ ਰੇਲਵੇ ਸਟੇਸ਼ਨ ’ਤੇ ਚਲਾਈ ਚੈਕਿੰਗ ਮੁਹਿੰਮ ਯਾਤਰੀਆਂ ਨੂੰ ਕਿਸੇ ਵੀ ਸੰਭਾਵੀ ਖ਼ਤਰੇ ਦੀ ਪੁਲਿਸ ਨੂੰ ਸੂਚਨਾ ਦੇਣ ਲਈ ਕਿਹਾ

ਅੰਮ੍ਰਿਤਸਰ, 28 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜੀ. ਆਰ.

ਅਜੀਤ ਡੈਸਕ 24-10-2026
ਅੰਮ੍ਰਿਤਸਰ, 28 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜੀ. ਆਰ. ਪੀ. ਅੰਮ੍ਰਿਤਸਰ ਨੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਪੁਲਿਸ ਟੀਮ ਨੇ ਸਟੇਸ਼ਨ ’ਤੇ ਯਾਤਰੀਆਂ ਦੇ ਸਾਮਾਨ ਦੀ ਜਾਂਚ ਕੀਤੀ ਤੇ ਉਨ੍ਹਾਂ ਨੂੰ ਕਿਸੇ ਵੀ ਸੰਭਾਵੀ ਖਤਰੇ ਦੀ ਪੁਲਿਸ ਨੂੰ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ। ਜੀ. ਆਰ. ਪੀ. ਅੰਮ੍ਰਿਤਸਰ ਦੇ ਐਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ’ਚ ਪੁਲਿਸ ਟੀਮ ਨੇ ਸ਼ੱਕੀ ਵਸਤੂਆਂ ਦੀ ਜਾਂਚ ਲਈ ਪਲੇਟਫਾਰਮ, ਵੇਟਿੰਗ ਰੂਮ, ਟਿਕਟ ਕਾਊਂਟਰ, ਪਾਰਕਿੰਗ ਖੇਤਰ ਦੀ ਵੀ ਤਲਾਸ਼ੀ ਲਈ। ਐੱਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਨੇ ਦੱਸਿਆ ਕਿ ਜਾਂਚ ਦਾ ਉਦੇਸ਼ ਨਾ ਸਿਰਫ਼ ਕਿਸੇ ਸੰਭਾਵੀ ਖਤਰੇ ਨੂੰ ਰੋਕਣਾ ਹੈ, ਸਗੋਂ ਯਾਤਰੀਆਂ ’ਚ ਵਿਸ਼ਵਾਸ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਯਾਤਰੀ ਬਿਨਾਂ ਕਿਸੇ ਡਰ ਦੇ ਯਾਤਰਾ ਕਰਨ। ਪੁਲਿਸ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਸਟੇਸ਼ਨ ਦੇ ਅੰਦਰ ਜਾਂ ਆਲੇ-ਦੁਆਲੇ ਕੋਈ ਸ਼ੱਕੀ ਵਸਤੂ ਜਾਂ ਵਿਅਕਤੀ ਦੇਖਦੇ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਯਾਤਰੀਆਂ ਨੂੰ ਚੌਕਸ ਰਹਿਣ ਅਤੇ ਆਪਣੇ ਸਾਮਾਨ ’ਤੇ ਨਜ਼ਰ ਰੱਖਣ ਦੀ ਅਪੀਲ ਵੀ ਕੀਤੀ, ਕਿਉਂਕਿ ਜਨਤਾ ਦਾ ਸਹਿਯੋਗ ਸੁਰੱਖਿਆ ਨੂੰ ਯਕੀਨੀ ਬਣਾਉਣ ‘ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ ।
ਪਿਛਲੀ ਖ਼ਬਰ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸੰਬੰਧੀ ਅੰਤਰ ਸਕੂਲ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਤੰਬਾਕੂ ਦਾ ਸੇਵਨ ਮੂੰਹ ਅਤੇ ਗਲੇ ਦੇ ਕੈਂਸਰ ਦਾ ਬਣ ਰਿਹਾ ਮੁੱਖ ਕਾਰਨ : ਡਾ. ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।