ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ
ਕੱਥੂਨੰਗਲ, 23 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)- ਧੰਨ-ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਉਨ੍ਹਾਂ ਦੀ ਜਨਮ ਭੂਮੀ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ 23 ਤੇ 24, ਅਕਤੂਬਰ 7 ਕੱਤਕ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸਵੇਰੇ ਸ੍ਰੀ ਆਖੰਡ ਪਾਠਾਂ ਦੀਆਂ ਲੜੀਆਂ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।
ਗ
ਗੁਰਦੁਆਰਾ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਦਾ ਦ੍ਰਿਸ਼ ਅਤੇ ਬਾਬਾ ਦੀਦਾਰ ਸਿੰਘ ਕੱਥੂਨੰਗਲ ਦੀ ਤਸਵੀਰ। ਤਸਵੀਰਾਂ : ਦਲਵਿੰਦਰ ਸਿੰਘ ਰੰਧਾਵਾ
24-10-2026
ਕੱਥੂਨੰਗਲ, 23 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)- ਧੰਨ-ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਉਨ੍ਹਾਂ ਦੀ ਜਨਮ ਭੂਮੀ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ 23 ਤੇ 24, ਅਕਤੂਬਰ 7 ਕੱਤਕ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸਵੇਰੇ ਸ੍ਰੀ ਆਖੰਡ ਪਾਠਾਂ ਦੀਆਂ ਲੜੀਆਂ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਉਪਰੰਤ ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾ-ਵਾਚਕ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਤੇ ਦੇਸ਼ ਵਿਦੇਸ਼ਾ ’ਚੋਂ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ ਜਿਨ੍ਹਾਂ ਨੇ ਬਾਬਾ ਬੁੱਢਾ ਜੀ ਦੀ ਜੀਵਨੀ ਸੁਣੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਮੁਤਾਬਿਕ ਕਥਾ ਵਿਚਾਰਾਂ ਸਰਵਣ ਕਰਕੇ ਆਪਣਾ ਜੀਵਨ ਸਫਲਾ ਕੀਤਾ । ਸਾਲਾਨਾ ਜੋੜ ਮੇਲਾ ਮੌਕੇ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਸੰਤ ਬਾਬਾ ਦੀਦਾਰ ਸਿੰਘ ਕੱਥੂਨੰਗਲ ਵਾਲਿਆਂ ਵਲੋਂ ਸੰਗਤਾਂ ਵਿਚ ਆਏ ਸੰਤ ਮਹਾਂਪੁਰਸ਼ਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕੇ ਸੰਗਤਾਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਨੂੰ ਪੁੱਤਰਾਂ ਦੇ ਦਾਨੀ ਹੋਣ ਕਰ ਕੇ ਦੂਰੋਂ ਨੇੜਿਓਂ ਸੰਗਤਾਂ ਆਪਣੀਆਂ ਮਨੋਕਾਮਨਾਵਾਂ ਪੂਰੀਆਂ ਕਰਨ ਵਾਸਤੇ ਹਾਜ਼ਰੀਆਂ ਭਰਦੀਆਂ ਹਨ ਅਤੇ ਇਸ ਪਵਿੱਤਰ ਦਿਹਾੜੇ ’ਤੇ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਘਰੋਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਨਮੋਹਕ ਦੀਪਮਾਲਾ ਕੀਤੀ ਗਈ ਅਤੇ ਅੱਜ ਰਾਤ ਨੂੰ 12 ਵਜੇ ਭਾਰੀ ਆਤਿਸ਼ਬਾਜੀ ਵੀ ਕੀਤੀ ਜਾਵੇਗੀ ਅਤੇ ਸੰਗਤਾਂ ਵਲੋਂ ਗੁਰੂ ਕੇ ਅਤੁੱਟ ਲੰਗਰ ਪ੍ਰਵਾਹ ਵੀ ਚਲਾਏ ਗਏ।