24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਿੰਡ ਮਾਝੀਮੀਆਂ ’ਚ ਦੋ ਦਰਜਨ ਤੋਂ ਵੱਧ ਪਰਿਵਾਰ ‘ਆਪ’ ਨੂੰ ਛੱਡ ਕੇ ਕਾਂਗਰਸ ’ਚ ਹੋਏ ਸ਼ਾਮਿਲ

ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿੰਡ ਮਾਝੀਮੀਆਂ ਵਿਖੇ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨਾਲ ਸਬੰਧਤ ਦੋ ਦਰਜਨ ਤੋਂ ਵੱਧ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਵਿਚ ਪਹੁੰਚੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਮਨੋਹਰ ਸਿੰਘ, ਬਲਵਿੰਦਰ ਕੌਰ, ਜਗੀਰ ਸਿੰਘ, ਮੁਖਤਾਰ ਸਿੰਘ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਕੌਰ, ਜਸਪ੍ਰੀਤ ਕੌਰ, ਮਾਤਾ ਗੁਰਮੀਤ ਕੌਰ, ਤਰਸੇਮ ਸਿੰਘ, ਸੁੱਖਾ ਸਿੰਘ, ਹਰਦੀਪ ਸਿੰਘ ਅਤੇ ਬੱਬੀ ਸਿੰਘ ਸਮੇਤ ਹੋਰਨਾਂ ਨੂੰ ਪਾਰਟੀ ਦੇ ਚਿੰਨ੍ਹ ਵਾਲੇ ਮਫਲਰ ਦੇ ਕੇ ਸਨਮਾਨਿਤ ਕੀਤਾ।

ਅਜੀਤ ਡੈਸਕ 24-10-2026
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿੰਡ ਮਾਝੀਮੀਆਂ ਵਿਖੇ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨਾਲ ਸਬੰਧਤ ਦੋ ਦਰਜਨ ਤੋਂ ਵੱਧ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਵਿਚ ਪਹੁੰਚੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਮਨੋਹਰ ਸਿੰਘ, ਬਲਵਿੰਦਰ ਕੌਰ, ਜਗੀਰ ਸਿੰਘ, ਮੁਖਤਾਰ ਸਿੰਘ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਕੌਰ, ਜਸਪ੍ਰੀਤ ਕੌਰ, ਮਾਤਾ ਗੁਰਮੀਤ ਕੌਰ, ਤਰਸੇਮ ਸਿੰਘ, ਸੁੱਖਾ ਸਿੰਘ, ਹਰਦੀਪ ਸਿੰਘ ਅਤੇ ਬੱਬੀ ਸਿੰਘ ਸਮੇਤ ਹੋਰਨਾਂ ਨੂੰ ਪਾਰਟੀ ਦੇ ਚਿੰਨ੍ਹ ਵਾਲੇ ਮਫਲਰ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਨਾਲ ਖੜ੍ਹੀ ਰਹੇਗੀ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਅੱਜ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਮਸਲਿਆਂ ਅਤੇ ਬੁਨਿਆਦੀ ਸਹੂਲਤਾਂ ਸਬੰਧੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ, ਸਾਬਕਾ ਚੇਅਰਮੈਨ ਦਲਜੀਤ ਸਿੰਘ ਸੋਨੂੰ ਰਾਏਪੁਰ ਕਲਾਂ, ਸਰਪੰਚ ਹਰਪ੍ਰੀਤ ਸਿੰਘ ਹੈਪੀ, ਸਾਬਕਾ ਸਰਪੰਚ ਮਹਿੰਗਾ ਸਿੰਘ ਪੂੰਗਾ, ਸਾਬਕਾ ਸਰਪੰਚ ਤਰਸੇਮ ਸਿੰਘ, ਸਾਬਕਾ ਸਰਪੰਚ ਕੁਲਵੰਤ ਸਿੰਘ ਸ਼ੇਖਭੱਟੀ, ਆਜ਼ਾਦਵਿੰਦਰ ਸਿੰਘ ਬਿਕਰਾਉਰ, ਸਰੂਪ ਸਿੰਘ ਸੈਦਪੁਰ ਖੁਰਦ, ਜੱਜ ਸੈਦਪੁਰ ਖੁਰਦ, ਨਿਸ਼ਾਨ ਸਿੰਘ ਬਰਲਾਸ, ਹਰਜੀਤ ਸਿੰਘ ਸ਼ਾਹਲੀਵਾਲ, ਹਰਪਾਲ ਸਿੰਘ ਹਾਸ਼ਮਪੁਰਾ ਤੇ ਹਰਵੰਤ ਸਿੰਘ ਜੈਰਾਮਕੋਟ ਆਦਿ ਹਾਜ਼ਰ ਸਨ। 23 ਏਐਸਆਰ47
ਪਿਛਲੀ ਖ਼ਬਰ ਪਿੰਡ ਠੱਠੀ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਸੌਂਪੀਆਂ ਘਰਾਂ ਦੀਆਂ ਰਜਿਸਟਰੀਆਂ ਅਗਲੀ ਖ਼ਬਰ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਹਜ਼ਾਰਾਂ ਸੰਗਤਾਂ ਹੋਈਆਂ ਨਤਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।